ਵਿਧਾਇਕ ਸੇਖੋ ਵੱਲੋਂ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਤਹਿਤ ਖੇਡ ਕਿੱਟਾਂ ਦੀ ਵੰਡ
ਫਰੀਦਕੋਟ, 6 ਜੂਨ: ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰੋਗਰਾਮ ਦਫਤਰ ਫਰੀਦਕੋਟ ਵੱਲੋਂ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਤਹਿਤ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਖੇਡ ਵਿਭਾਗ ਫਰੀਦਕੋਟ ਦੇ ਕੋਚਿੰਗ ਸੈਂਟਰ ਦੀਆਂ ਖਿਡਾਰਨਾਂ ਨੂੰ ਖੇਡ ਕਿੱਟਾਂ ਵੰਡਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਸੇਖੋ ਨੇ ਕਿਹਾ ਕਿ ਬੇਟੀਆਂ ਨੂੰ ਖੇਡਾਂ ਅਤੇ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਾਉਣ ਲਈ ਅਜਿਹੇ ਉਪਰਾਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਹਨਾਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ।
ਉਹਨਾਂ ਕਿ "ਬੇਟੀ ਬਚਾਓ, ਬੇਟੀ ਪੜ੍ਹਾਓ" ਅਭਿਆਨ ਦਾ ਉਦੇਸ਼ ਬੇਟੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਖੇਡਾਂ ਅਤੇ ਪੜ੍ਹਾਈ ਵਿੱਚ ਮਿਹਨਤ ਕਰਕੇ ਆਪਣਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਜ਼ਿਲ੍ਹਾ ਖੇਡ ਅਫਸਰ ਸ. ਬਲਵਿੰਦਰ ਸਿੰਘ, ਅਮਰਜੀਤ ਸਿੰਘ ਪਰਮਾਰ, ਸਿੱਖਿਆ ਵਿਭਾਗ ਦੇ ਅਧਿਕਾਰੀ, ਕੋਚ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ।

