ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

ਵਿਧਾਇਕ ਸੇਖੋਂ ਅਤੇ  ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਰੀਵਿਊ ਮੀਟਿੰਗ

 

ਫ਼ਰੀਦਕੋਟ 13 ਸਤੰਬਰ  (    )        ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 2024 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ ਸ੍ਰੀ ਵਿਨੀਤ ਕੁਮਾਰ ਨੇ ਆਗਮਨ ਪੁਰਬ ਦੇ ਸਬੰਧ ਵਿੱਚ ਗਠਿਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ।

 

        ਡਿਪਟੀ ਕਮਿਸ਼ਨਰ ਨੇ ਕਲਚਰਲ ਕਮੇਟੀਕੰਪੀਟੀਸ਼ਨ ਕਮੇਟੀ ਅਤੇ ਪਬਲੀਸਿਟੀ ਕਮੇਟੀ ਦੇ ਕੰਮਾਂ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ। ਉਨ੍ਹਾਂ ਕਮੇਟੀਆਂ ਦੇ ਇੰਚਾਰਜਾਂ ਅਤੇ ਮੈਂਬਰਾਂ ਨੂੰ ਆਪਣੀ ਆਪਣੀ ਡਿਊਟੀ ਜ਼ਿੰਮੇਵਾਰੀ ਨੂੰ ਲਗਨ ਅਤੇ ਮਿਹਨਤ  ਨਾਲ ਨਿਭਾਉਣ ਤਾਂ ਜੋ ਮੇਲੇ ਦੌਰਾਨ ਕਿਸੇ ਤਰ੍ਹਾਂ ਦੇ ਪ੍ਰਬੰਧਾਂ ਵਿੱਚ ਕਮੀ ਨਾ ਰਹਿ ਜਾਵੇ ਉਨ੍ਹਾਂ ਵੈਨਿਊ ਕਮੇਟੀਸਟੇਜ ਕਮੇਟੀਸਪੋਰਟਸ ਕਮੇਟੀ ਅਤੇ ਧਾਰਮਿਕ ਸਮਾਗਮਾਂ  ਸੰਬੰਧੀ ਕਮੇਟੀ  ਨਾਲ ਸਬੰਧਤ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਤੇ ਮੈਂਬਰਾਂ ਤੋ ਤਿਆਰੀਆਂ ਸਬੰਧੀ ਜਾਣਕਾਰੀ ਲਈ  ਉਨ੍ਹਾਂ ਵੱਲੋਂ ਆਗਮਨ ਪੁਰਬ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

 

 ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲਾ ਸਮਾਗਮ 19 ਤੋਂ 23 ਸਤੰਬਰ ਤਕ ਕਰਵਾਇਆ ਜਾਵੇਗਾ। ਜਦੋਂ ਕਿ ਕਰਾਫ਼ਟ ਮੇਲਾ 19 ਸਤੰਬਰ ਤੋਂ 29 ਸਤੰਬਰ ਤੱਕ ਦਾਣਾ ਮੰਡੀ ਫਿਰੋਜੁਪਰ ਰੋਡ ਫਰੀਦਕੋਟ ਵਿਖੇ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਰ ਮੇਲਾ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ।   ਉਨ੍ਹਾਂ ਬਾਬਾ ਫਰੀਦ ਆਗਮਨ ਪੁਰਬ ਤੇ ਹੋਣ ਵਾਲੇ ਸਮਾਗਮਾਂ ਦਾ ਵੇਰਵਾ ਦਿੰਦੇ ਦੱਸਿਆ ਕਿ ਮਿਤੀ 19 ਸਤੰਬਰ ਨੂੰ ਪਾਠ ਸ੍ਰੀ ਸੁਖਮਨੀ ਸਾਹਿਬ ਅਤੇ ਅਰਦਾਸਪੁਸਤਕ ਮੇਲਾਖੇਡ ਮੇਲਾ, ਸੱਭਿਆਚਾਰਕ ਪ੍ਰੋਗਰਾਮ ਰਾਣੀ ਰਣਦੀਪ , 20 ਸਤੰਬਰ ਨੂੰ ਹੁਨਰ ਹਾਟਕਵੀ ਦਰਬਾਰਫੋਟੋਗ੍ਰਾਫੀ ,ਪੇਟਿੰਗ ਪ੍ਰਦਰਸ਼ਨੀ ਅਤੇ ਬਾਬਾ ਸ਼ੇਖ ਫਰੀਦ ਡਰਾਮਾ ਫੈਸਟੀਵਲ, ਇੱਕ ਸ਼ਾਮ ਮੁਹੰਮਦ ਰਫੀ ਦੇ ਨਾਮ ਰਾਜੇਸ਼ ਅਨਵਰ, 21 ਸਤੰਬਰ ਨੂੰ ਵਿਰਾਸਤੀ ਕਾਫਲਾਕੈਲੀਗ੍ਰਾਫੀ ਪ੍ਰਤੀਯੋਗਤਾਤਰਕਸ਼ੀਲ ਨਾਟਕ ਮੇਲਾਕੌਮੀ ਲੋਕ ਨਾਚ, ਸੂਫੀਆਨਾ ਸ਼ਾਮ22 ਸਤੰਬਰ ਨੂੰ  ਕੌਮੀ ਲੋਕ ਨਾਚਕਵਾਲੀ ਪ੍ਰੋਗਰਾਮ ਅਤੇ ਸ਼ਾਮ ਨੂੰ ਸਟਾਰ ਨਾਈਟ ਕੰਵਰ ਗਰੇਵਾਲ23 ਸਤੰਬਰ ਨੂੰ ਨਗਰ ਕੀਰਤਨਇਨਾਮ ਵੰਡ ਸਮਾਰੋਹਕੋਮੀ ਲੋਕ ਨਾਚ ਹੋਵੇਗਾ  ਉਨ੍ਹਾਂ ਕਿਹਾ ਕਿ ਮੇਲੇ ਦੌਰਾਨ  ਵਿਰਾਸਤੀ ਪ੍ਰਦਰਸ਼ਨੀ ਤੋਂ ਇਲਾਵਾ ਕਰਾਫਟ ਮੇਲਾ ਜੋ ਕਿ 29 ਸਤੰਬਰ ਤੱਕ ਚੱਲੇਗਾ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ । 

 

 ਇਸ ਮੌਕੇ ਐਸ.ਐਸ.ਪੀ. ਡਾ. ਪ੍ਰਗਿੱਆ ਜੈਨ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਰਭਿੰਦਰ ਸਿੰਘ ਗਰੇਵਾਲਐਸ.ਡੀ.ਐਮ.ਕੋਟਕਪੂਰਾ ਮੈਡਮ ਵੀਰਪਾਲ ਕੌਰਐਸ.ਡੀ.ਐਮ. ਜੈਤੋ ਪਰਲੀਨ ਕੌਰ ਬਰਾੜਸ੍ਰੀ ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ, ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਮਨਜੀਤ ਪੁਰੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ 

 

Tags:

Advertisement

Latest News

ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 88 'ਚ ਸੜਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ
ਲੁਧਿਆਣਾ, 09 ਅਕਤ੍ਵਬਰ (000) - ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ...
ਜ਼ਿਲ੍ਹਾ ਰੈਡ ਕਰਾਸ ਵੱਲੋਂ ਕੁਸ਼ਟ ਆਸ਼ਰਮ ਨੂੰ ਮੁਹਈਆ ਕਰਵਾਇਆ ਗਿਆ ਰਾਸ਼ਨ
ਪੁਲਿਸ ਤਿਓਹਾਰਾਂ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜਰ ਪੂਰੀ ਤਰਾਂ ਮੁਸਤੈਦ-ਆਈ.ਜੀ ਉਮਰਾਨੰਗਲ
ਡੀ.ਆਈ.ਜੀ ਬਠਿੰਡਾ ਅਜੈ ਮਲੂਜਾ ਦੀ ਅਗਵਾਈ ਵਿੱਚ ਐਸ.ਐਸ.ਪੀ. ਸਮੇਤ ਮੋਗਾ ਪੁਲਿਸ ਨੇ ਚਲਾਇਆ ਸਪੈਸ਼ਲ ਘੇਰਾਬੰਦੀ ਤੇ ਸਰਚ ਅਪਰੇਸ਼ਨ
ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ " ਰੈੱਡ ਐਂਟਰੀ "
ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ
ਜ਼ਿਲ੍ਹੇ ਦੀਆਂ 318 ਗ੍ਰਾਮ ਪੰਚਾਇਤਾਂ ਵਿੱਚੋਂ 37 ਗ੍ਰਾਮ ਪੰਚਾਇਤਾਂ ਦੀ ਹੋਈ ਸਰਬਸੰਮਤੀ : ਡਿਪਟੀ ਕਮਿਸ਼ਨਰ