ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਸੇਖੋਂ ਨੇ ਲਗਭਗ 26 ਕਰੋੜ ਰੁਪਏ ਦੀ ਲਾਗਤ ਨਾਲ ਦੋ ਅਹਿਮ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਫ਼ਰੀਦਕੋਟ, 10 ਜੁਲਾਈ: ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਤੋਂ ਅਰਾਈਆਂਵਾਲਾ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਰਹੀ ਹੈ। ਇਹ ਸੜਕ ਤੰਗ ਹੋਣ ਕਾਰਨ ਆਵਾਜਾਈ ਦਾ ਵੱਡਾ ਦਬਾਅ ਝੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 5 ਕਿਲੋਮੀਟਰ ਲੰਬੀ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ, ਜਦਕਿ ਅਰਾਈਆਂਵਾਲਾ ਪਿੰਡ ਦੇ ਕਰੀਬ ਡੇਢ ਕਿਲੋਮੀਟਰ ਹਿੱਸੇ ਵਿੱਚ ਸੀ.ਸੀ. ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਦੋਵਾਂ ਪ੍ਰੋਜੈਕਟਾਂ ਤੇ ਲਗਭਗ 26 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਸੜਕਾਂ ਦੀ ਚੌੜਾਈ ਮੌਜੂਦਾ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਆਵਾਜਾਈ ਹੋਰ ਸੁਖਾਲੀ, ਸੁਰੱਖਿਅਤ ਅਤੇ ਤੇਜ਼ ਹੋਵੇਗੀ। ਪ੍ਰੋਜੈਕਟਾਂ ਵਿੱਚ ਪੰਜ ਸਾਲ ਦੀ ਮੈਨਟੀਨੈਂਸ ਵੀ ਸ਼ਾਮਲ ਕੀਤੀ ਗਈ ਹੈ, ਜਿਸ ਤਹਿਤ ਇਸ ਮਿਆਦ ਦੌਰਾਨ ਸੜਕਾਂ ਵਿੱਚ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਖ਼ਰਾਬੀ ਨੂੰ ਠੇਕੇਦਾਰ ਠੀਕ ਕਰੇਗਾ।

ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਫ਼ਰੀਦਕੋਟ ਹਲਕੇ ਦੀਆਂ ਹੋਰ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੁਝ ਵਿਕਾਸ ਕਾਰਜ ਵੀ ਜਲਦੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਅਮਰਜੀਤ ਸਿੰਘ ਪਰਮਾਰ, ਪ੍ਰੀਤਮ ਸਿੰਘ ਭਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ। 

Advertisement

Latest News

ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ ਪਸ਼ੂ-ਧਨ ਦੀ ਸਿਹਤ ਸੰਭਾਲ ‘ਚ ਦੇਰੀ, ਗੈਰਹਾਜ਼ਰੀ ਅਤੇ ਲਾਪਰਵਾਹੀ ਲਈ ਕੋਈ ਥਾਂ ਨਹੀਂ
ਚੰਡੀਗੜ੍ਹ, 10 ਜੁਲਾਈ:ਸੂਬੇ ਦੀ ਪਸ਼ੂਧਨ ਸਿਹਤ ਸੰਭਾਲ ਪ੍ਰਣਾਲੀ ਵਿੱਚ ਹੋਰ ਸੁਧਾਰ ਲਈ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ...
ਅਬੋਹਰ ਅਤੇ ਮੋਰਿੰਡਾ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਹੂੰਝਾ ਫੇਰ ਜਿੱਤ, ਮੇਅਰ, ਪ੍ਰਧਾਨ ਅਤੇ ਸਾਰੇ ਅਹਿਮ ਅਹੁਦਿਆਂ ’ਤੇ ਕਬਜ਼ਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ ਲਿਆਉਣ ਲਈ ਸਖ਼ਤ ਸਮਾਂ-ਸੀਮਾਵਾਂ ਤੈਅ
ਰਾਮ ਮੰਦਰ ਦੇ ਡਾਕੂਆਂ ਨੂੰ ਸਜ਼ਾ ਦਿਵਾਉਣ ਲਈ ਸਿਗਨੇਚਰ ਕੰਪੇਨ ਦੀ ਸ਼ੁਰੂਆਤ ਕਰੇਗੀ ‘ਆਪ’- ਕੇਜਰੀਵਾਲ
ਅੰਮ੍ਰਿਤਸਰ ਵਿੱਚ 8.3 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਇੱਕ ਨਾਬਾਲਗ ਸਮੇਤ ਦੋ ਕਾਬੂ
ਗੈਂਗਸਟਰਾਂ ਤੇ ਵਾਰ ਦਾ 171ਵਾਂ ਦਿਨ: ਪੰਜਾਬ ਪੁਲਿਸ ਵੱਲੋਂ 625 ਥਾਈਂ ਛਾਪੇਮਾਰੀ ;348 ਕਾਬੂ
ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 25 ਲੱਖ ਦਾ ਅੰਕੜਾ ਕੀਤਾ ਪਾਰ