ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਮੰਗ ਪੂਰੀ ਕੀਤੀ-ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਕਰਵਾਇਆ ਨਿਰਮਾਣ

ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਦੀ ਮੰਗ ਪੂਰੀ ਕੀਤੀ-ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਕਰਵਾਇਆ ਨਿਰਮਾਣ

ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 8 ਜੁਲਾਈ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਦੇ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨਜਿਸ ਦੇ ਚੱਲਦਿਆਂ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਟੈਂਕੀ ਦਾ ਨਿਰਮਾਣ ਕਰਵਾਇਆ ਗਿਆ ਹੈ।

ਹਲਕੇ ਅੰਦਰ ਕਰਵਾ ਜਾ ਰਹੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਮਨਦੀਪ ਸਿੰਘ ਗਿੱਲਜ਼ਿਲ੍ਹਾ ਯੂਥ ਆਗੂ ਅਤੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਦੇ ਵਾਸੀਆਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦਾ ਯਤਨਾਂ ਸਦਕਾ ਪਿੰਡ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਦੱਸਿਆ ਕਿ ਅੱਜ ਉਨਾਂ ਵਲੋਂ ਨਵੀਂ ਬਣ ਰਹੀ ਪੀਣ ਵਾਲੇ ਪਾਣੀ ਦੀ ਟੈਂਕੀ ਦੇ ਕੰਮ ਦਾ ਸਾਥੀਆਂ ਸਮੇਤ ਨਿਰੀਖਣ ਕੀਤਾ ਅਤੇ ਠੇਕੇਦਾਰ ਤੋਂ ਕੰਮ ਦੀ ਗੁਣਵੱਤਾ ਬਾਰੇ ਜਾਣਕਾਰੀ ਲਈ।

ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ ਦਾ ਪਾਰਦਰਸ਼ੀ ਢੰਗ ਨਾਲ ਵਿਕਾਸ ਕਰਾਜ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿੱਚ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਗਿਆ ਹੈ। ਪਿੰਡ ਵਾਸੀਆਂ ਦੀ ਸਹੂਲਤ ਲਈ ਸ਼ਾਨਦਾਰ ਪਾਰਕ ਉਸਾਰੇ ਗਏ ਹਨ। ਉਨਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨਜਿਸ ਕਾਰਨ ਲੋਕ ਖੁਸ਼ ਹਨ।

Tags:

Advertisement

Latest News

ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ ਚੋਣ ਆਬਜ਼ਰਵਰ ਵਿਕਾਸ ਹੀਰਾ ਨੇ ਪੱਟੀ ਅਤੇ ਭਿੱਖੀਵਿੰਡ ਵਿਖੇ ਨਾਮਜ਼ਦਗੀ ਪ੍ਰਕਿਰਿਆ ਦਾ ਲਿਆ ਜਾਇਜ਼ਾ
ਤਰਨ ਤਾਰਨ/ਪੱਟੀ/ਭਿੱਖੀਵਿੰਡ, 16 ਮਈ :       ਨਗਰ  ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀਆਂ 26 ਮਈ ਨੂੰ  ਹੋ ਰਹੀਆਂ ਆਮ ਚੋਣਾਂ...
ਜੇਲ ਮੰਤਰੀ ਡਾ. ਰਵਜੋਤ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚੇ ਗੁਰਕਰਨ ਸਿੰਘ ਦਾ ਜਾਣਿਆ ਹਾਲਚਾਲ
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ
ਪਰਨੀਤ ਸ਼ੇਰਗਿੱਲ ਆਈਏਐੱਸ ਨਗਰ ਨਿਗਮ/ਨਗਰ ਕੌਂਸਲ ਚੋਣਾਂ ਲਈ ਆਬਜ਼ਰਵਰ ਨਿਯੁਕਤ
ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਸੈਨੀਟੇਸ਼ਨ ਵਰਕਰਾਂ ਲਈ ਸਫ਼ਾਈ ਤੇ ਇਨਫੈਕਸ਼ਨ ਕੰਟਰੋਲ ਬਾਰੇ ਟ੍ਰੇਨਿੰਗ ਸੈਸ਼ਨ ਦਾ ਆਯੋਜਨ
ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ