ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ

ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ

ਬਟਾਲਾ, 12 ਮਾਰਚ (     ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ।   

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ।

ਇਸ ਮੌਕੇ ਗੱਲ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਯਕੀਨ ਦਿਵਾਇਆ ਕਿ ਉਨਾਂ ਵਲੋਂ ਜੋ ਵੀ ਮੁੱਦੇ ਉਨਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨਉਨਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਕਣਕ ਦੇ ਖਰੀਦ ਸੀਜ਼ਨ 2025-26 ਨੂੰ ਸਫਲ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਸੂਬੇ ਵਿੱਚ ਕਰੀਬ 124 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ ਪਰ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ 1864 ਨਿਯਮਿਤ ਖਰੀਦ ਕੇਂਦਰ ਖੋਲ੍ਹੇ ਗਏ ਹਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Tags:

Advertisement

Latest News

ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੇ ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਤਿੰਨ ਘੰਟੇ ਤੋਂ ਥੋੜ੍ਹਾ ਵੱਧ ਸਮਾਂ ਬਿਤਾਇਆ
New Delhi, 20,JAN,2025,(Azad Soch News):-  ਸੰਯੁਕਤ ਅਰਬ ਅਮੀਰਾਤ (UAE) ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ (President Sheikh Mohammed...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 20-01-2026 ਅੰਗ 636
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ 20 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਵੇਗੀ
ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੂਪਨਗਰ ਪੁਲਿਸ ਵੱਲੋਂ ਨਕਲੀ "ਕਿਊ ਫਾਰਮ" ਤਿਆਰ ਕਰਨ ਅਤੇ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ