ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ

ਬਟਾਲਾ, 29 ਜੁਲਾਈ (   ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈਜਿਸ ਦੇ ਚੱਲਦਿਆਂ ਉਨਾਂ ਨੇ ਵਾਰਡ ਨੰਬਰ 09 ਵਿਖੇ ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨਉਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ!

ਉਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨਉਨਾਂ ਦਾ ਨਸ਼ਾ ਛੁਡਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨਜਿੱਥੇ ਮਰੀਜ਼ਾਂ ਨੂੰ ਮੁਫਤ ਦਵਾਈਆਂਖਾਣਾਰਹਿਣ ਸਹਿਣ ਆਦਿ ਸਾਰੇ ਪ੍ਰਬੰਧ ਦਿੱਤੇ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਛੇੜੀ ਗਈ ਹੈਉਥੇ ਹੀ ਸਕੂਲਾਂ ਵਿੱਚ ਵੀ ‘ ਸਿੱਖਿਆ ਕ੍ਰਾਂਤੀ’ ਨਾਲ ਬਦਲਦਾ ਪੰਜਾਬ ਮੁਹਿੰਮ ਤਹਿਤ ਸਾਰੇ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਢਾਂਚਾ ਜਿਵੇਂ ਕਿ ਨਵੇਂ ਕਲਾਸ ਰੂਮਲਾਈਬਰੇਰੀਬਾਉਂਡਰੀ ਵਾਲ ਤੇ ਖੇਡਣ ਲਈ ਗਰਾਊਂਡ ਆਦਿ ਸਥਾਪਿਤ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਜਿਸ ਨਾਲ ਹੁਣ ਵਿਦਿਆਰਥੀਆਂ ਦਾ ਭਵਿੱਖ ਵੀ ਉਜਵਲ ਹੋਵੇਗਾ ਤੇ ਉਹ ਸਰਕਾਰੀ ਸਕੂਲਾਂ ਵਿੱਚ ਖੇਡ ਕੇ ਖਿਡਾਰੀ ਵੀ ਬਣ ਸਕਦੇ ਹਨ।

ਇਸ ਮੌਕੇ ਅੰਮ੍ਰਿਤ ਕਲਸੀਚੇਅਰਮੈਨ ਮਾਨਿਕ ਮਹਿਤਾਸੀਨੀਅਰ ਆਗੂ ਮਾਸਟਰ ਤਿਲਕ ਰਾਜਮਨਜੀਤ ਸਿੰਘ ਬੁਮਰਾਹ ਵਾਇਸ ਕੁਆਰਡੀਨੇਟਰ ਨਸ਼ਾ ਮੁਕਤੀ ਯਾਤਰਾਭੁਪਿੰਦਰ ਸਿੰਘਵੀਨੂੰ ਕਾਹਲੋਂਆਪ ਆਗੂਵਰਕਰ ਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਵੀ ਮੌਜੂਦ ਸਨ। 

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ