ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਬਟਾਲਾ, 25 ਜੁਲਾਈ (  ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਬਟਾਲਾ ਕਲੱਬ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਿੰਡਾਂ ਦੇ ਸਰਪੰਚਾਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਅਰਜਨ ਸਿੰਘ ਗਰੇਵਾਲ ਤਹਿਸੀਲਦਾਰ ਬਟਾਲਾਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘਸਹਿਕਾਰਤਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਮਲਕੀਤ ਸਿੰਘ ਵੈਰੋਨੰਗਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਹਾਜ਼ਰ ਸਨ।

ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੇ ਵਿਕਾਸ ਦੀ ਕਰਵਾਏ ਜਾ ਰਹੇ ਵੱਖ-ਵੱਖ ਕੰਮਾਂਲਿੰਕ ਸੜਕਾਂ ਦਾ ਨਿਰਮਾਣ ਤੇ ਮੁਰੰਮਤਸੈਨੀਟੇਸ਼ਨ ਤੇ ਜਲ ਸਪਲਾਈ ਵਿਭਾਗ ਦੀਆਂ ਸਕੀਮਾਂ ਅਤੇ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਗਿਆ।

ਮੀਟਿੰਗ ਦੌਰਾਨ ਉਨਾਂ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਵਿਕਾਸ ਕਾਰਜਾਂ ਲਈ ਸਰਕਾਰ ਵਲੋਂ ਜਾਰੀ ਫੰਡਾਂ ਦੀ ਸੁਚੱਜੀ ਵਰਤੋਂ ਅਤੇ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਮੀਟਿੰਗ ਦਾ ਮਨੋਰਥ ਵੱਖ-ਵੱਖ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾ ਕੇ ਚੱਲ ਰਹੇ ਅਤੇ ਹੋਰ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਵਿੱਚ ਤੇਜ਼ੀ ਲਿਆਉਣਾ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਸਬੰਧੀ ਸਰਪੰਚਾਂ-ਪੰਚਾਂ ਨੂੰ ਦੱਸਣ ਤਾਂ ਜੋ ਪਿੰਡਾਂ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਹੁਣ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਕੰਮ ਮਿੱਥੇ ਸਮੇਂ ਤੋਂ ਲੇਟ ਨਾ ਹੋਵੇ। 

Related Posts

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ