ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ 'ਤੇ ਮੁਬਾਰਕਬਾਦ ਦਿੱਤੀ

ਬਟਾਲਾ, 17 ਜੁਲਾਈ  ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ
ਹਰਸ਼ ਮਹਾਜਨ ਨੂੰ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦਾ ਚੇਅਰਮੈਨ ਨਿਯੁਕਤ ਹੋਣ 'ਤੇ ਮੁਬਾਰਕਬਾਦ ਦਿੱਤੀ ਹੈ।

ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਹਮੇਸ਼ਾ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲਿਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਪਾਰਟੀ ਵਿੱਚ ਵੱਡੀ ਜ਼ਿੰਮੇਵਾਰੀ ਦੇ ਕੇ ਨਿਵਾਜਿਆ ਜਾਂਦਾ ਹੈ, ਜਿਸ ਦੇ ਚੱਲਦਿਆਂ ਪਾਰਟੀ ਵਲੋਂ ਵੱਖ ਵੱਖ  ਬੋਰਡਾਂ ਵਿੱਚ ਚੇਅਰਮੈਨ ਨਿਯੁਕਤ ਕੀਤੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਵਲੋਂ ਵਰਕਰਾਂ ਨੂੰ ਪੂਰਾ ਮਾਣ ਦਿੱਤਾ ਜਾ ਰਿਹਾ ਹੈ ਤੇ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਪਾਰਟੀ ਨੂੰ ਗਰਾਊਂਡ ਪੱਧਰ 'ਤੇ ਮਜ਼ਬੂਤ ਕੀਤਾ ਗਿਆ ਹੈ।

ਇਸ ਮੌਕੇ ਨਵ ਨਿਯੁਕਤ ਚੇਅਰਮੈਨ ਹਰਸ਼ ਮਹਾਜਨ ਨੇ ਹਲਕਾ ਵਿਧਾਇਕ ਬਟਾਲਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਮੇਤ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ। 

Advertisement

Latest News

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ
*ਚੰਡੀਗੜ੍ਹ, 17 ਜੁਲਾਈ 2026*  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਔਰਤਾਂ ਨੂੰ 3,000 ਰੁਪਏ ਮਿਲੇ
ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ
ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ
ਬਾਦਲ ਦਾ 'ਧਰਮ ਯੁੱਧ ਮੋਰਚਾ' ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ
ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ
ਰੀਜਨਲ ਟਰਾਂਸਪੋਰਟ ਅਫ਼ਸਰ ਮਨਜੀਤ ਕੌਰ ਵੱਲੋਂ ਓਵਰਲੋਡ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ; ਸਕੂਲ ਬੱਸਾਂ ਦੀ ਵੀ ਕੀਤੀ ਵਿਸ਼ੇਸ਼ ਚੈਕਿੰਗ