ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ

ਬਟਾਲਾ, 21 ਅਪ੍ਰੈਲ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂਫੈਕਟਰੀਆਂ ਵਿੱਚ ਕੰਮ ਕਰਦੀ ਲੇਬਰਰਾਹੀਗਰ ਅਤੇ ਇੰਡਸਟਰੀਲਿਸਟਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਰਾਹਗੀਰਾਂ ਅਤੇ ਇੰਡਸਟਰੀਲਿਸਟਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ। 

Advertisement

Latest News

ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ  ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ -ਇੰਸਪੈਕਟਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਪ੍ਰੈਲ :ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ  ਪੁਲਿਸ ਥਾਣਾ ਜੈਤੋ,ਜ਼ਿਲ੍ਹਾ ਫਰੀਦਕੋਟ ਵਿੱਚ...
ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ ਵਿਭਾਗ ਦੀ ਰੋਸਟਰ ਚੈਕਿੰਗ ਟੀਮ ਤਲਬ
ਵਿਧਾਇਕਾ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਬਾਸੀਅਰਕ ਅਤੇ ਝਨੇੜੀ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਲਈ ਅੰਡਰਗਰਾਊਂਡ ਪਾਈਪਲਾਈਨ ਦੇ ਕੰਮ ਦੀ ਸ਼ੁਰੂਆਤ
ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ 'ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ