ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ 'ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

ਵਿਧਾਇਕ ਸ਼ੈਰੀ ਕਲਸੀ ਨੇ ਗੁਰਦਾਸਪੁਰ 'ਤੇ ਅਤਿ ਆਧੁਨਿਕ ਕਿਸਮ ਦੀਆਂ ਲੱਗੀਆਂ ਸਟਰੀਟ ਲਾਈਟਾਂ ਸ਼ਹਿਰ ਵਾਸੀਆਂ ਨੂੰ ਕੀਤਾ ਸਮਰਪਿਤ

ਬਟਾਲਾ, 29 ਜਨਵਰੀ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਰੋਡ 'ਤੇ ਲੱਗੀਆਂ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।

 ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

 

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈਜਿਸ ਲਈ ਉਹੀ ਵਢਿਆ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਸਿੰਬਲ ਚੌਂਕਗੁਰਦਾਸਪੁਰ ਰੋਡ ਦੇ ਦੁਕਾਨਦਾਰਾਂ ਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨਚੇਅਰਮੈਨ ਮਾਨਿਕ ਮਹਿਤਾਸੀਨੀਅਰ ਆਗੂ ਬਲਬੀਰ ਸਿੰਘ ਬਿੱਟੂਮਾਸਟਰ ਤਿਲਕ ਰਾਜਅਵਤਾਰ ਸਿੰਘ ਕਲਸੀਮਨਜੀਤ ਸਿੰਘ ਬਮਰਾਹਹਨੀ ਚੌਹਾਨਅਮਿਤ ਸੋਢੀਵਿਨੇ ਤਰੇਹਨਪਰਦੀਪ ਕੁਮਾਰਦਵਿੰਦਰ ਸਿੰਘਰਾਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਮੌਜੂਦ ਸਨ। 

Advertisement

Latest News

ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਭਾਰਤੀ ਮੌਸਮ ਵਿਭਾਗ ਨੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਲਈ ਤਾਜ਼ਾ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ
ਪੱਛਮੀ ਗੜਬੜੀ ਕਾਰਨ 19 ਮਾਰਚ ਤੋਂ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ
ਅਮਰੀਕਾ ਦੇ ਨਿਊ ਮੈਕਸੀਕੋ ਏਅਰ ਬੇਸ 'ਤੇ ਅੰਨ੍ਹੇਵਾਹ ਗੋਲੀਬਾਰੀ
ਗੋਂਦ ਕਤੀਰਾ ਗਰਮੀਆਂ ਦੇ ਮੌਸਮ ਵਿੱਚ ਇੱਕ ਵਰਦਾਨ ਵਾਂਗ
Haryana News: ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ,ਓਪੀਡੀ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ
ਪੂਰਬੀ ਨੇਪਾਲ ਦੇ ਕਾਠਮੰਡੂ ਤੋਂ ਖੋਟਾਂਗ ਜ਼ਿਲ੍ਹੇ ਵੱਲ ਉਡਾਣ ਭਰ ਰਿਹਾ ਇੱਕ ਹੈਲੀਕਾਪਟਰ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋ ਗਿਆ
1 ਅਪ੍ਰੈਲ 2026 ਤੋਂ ਦੇਸ਼ ਭਰ ਦੇ ਟੋਲ ਪਲਾਜ਼ਿਆਂ 'ਤੇ ਟੈਕਸ ਦੀਆਂ ਦਰਾਂ ਅਤੇ ਫਾਸਟੈਗ ਦੇ ਸਾਲਾਨਾ ਪਾਸਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ
ਪੰਜਾਬ ਦੇ ਕਿਸਾਨਾਂ ਲਈ ਮਾਰਚ ਦਾ ਇਹ ਮਹੀਨਾ ਕਾਫੀ ਚੁਣੌਤੀਪੂਰਨ ਸਾਬਤ ਹੋ ਰਿਹਾ ਹੈ