ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੋ ਪਿੰਡ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਪਿੰਡ ਬੋਦੇ ਦੀ ਖੂਹੀ ਨੇ ਇਹ ਗਰਾਂਟ ਹਾਸਲ ਕੀਤੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ- ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ 'ਤੇ ਖਰਚ ਕੀਤੇ ਜਾਣਗੇ।

ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹੋਏ ਸਾਬਾ ਸਰਪੰਚ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਕਥਨੀ ਤੇ ਕਹਿਣੀ ਦੇ ਪੱਕੇ ਹਨ ਅਤੇ ਉਹ ਜੋ ਵੀ ਵਾਅਦਾ ਕਰਦੇ ਹਨ ਉਸਨੂੰ ਜਰੂਰ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਬਟਾਲਾ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਰਹਿੰਦੇ ਹਨ, ਜਿਸ 'ਤੇ ਸਾਨੂੰ ਮਾਣ ਹੈ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ
ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਕੀਤਾ ਜਾਂਦਾ ਸੀ ਰੈਫ਼ਰ, ਪਰ ਹੁਣ ਸਥਾਨਕ ਪੱਧਰ ’ਤੇ ਹੀ...
ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ​​ਕੀਤਾ
10000 ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
ਪੰਜਾਬ ਸਰਕਾਰ ਨੇ ਰਿਕਾਰਡ ਮਾਲੀਏ, 1,300 ਕਰੋੜ ਰੁਪਏ ਦੇ ਸੜਕੀ ਕੰਮਾਂ ਅਤੇ ਵਿਆਪਕ ਨਾਗਰਿਕ ਸੁਧਾਰਾਂ ਨਾਲ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ
ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀਆਂ ਵੱਲੋਂ ਕੀਤੇ ਗਏ ਵਿਸ਼ਵਾਸਘਾਤ ਕਾਰਨ 2027 ਵਿੱਚ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ