ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ।

ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਰਾਹੀ ਔਰਤਾਂ ਨੂੰ ਖੇਤ ਤੋ ਰਸੋਈ ਅਤੇ ਸੇਵਾ ਤੋਂ ਸਵੈ ਨਿਰਭਰਤਾਂ ਤੋਂ ਅੱਗੇ ਵਧਾਇਆ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਖੁਦ ਦਾ ਕਾਰੋਬਾਰ ਕਰਨ ਅਤੇ ਆਪਣੀ ਪਹਿਚਾਣ ਬਣਾਉਣ। ਇਸ ਸਬੰਧੀ ਪੰਜਾਬ ਸਰਕਾਰ ਵੱਲ਼ੋਂ ਮਹਿਲਾਵਾਂ ਦੀ ਪੂਰੀ ਸਹਾਇਤਾ ਕੀਤੀ ਜਾ ਰਹੀ ਹੈ।

ਇਸ ਮੌਕੇ ਅਮਰਪਾਲ ਸਿੰਘ ਡੀ.ਪੀ.ਐੱਮ, ਇੰਚਾਰਜ ਸੈਲਫ ਹੈਲਪ ਗਰੁੱਪ ਗੁਰਦਾਸਪੁਰ, ਵਰਿੰਦਰ ਸਿੰਘ ਅਤੇ ਸਿਮਰਨਜੀਤ ਸਿੰਘ, ਰੁਪਿੰਦਰ ਕੌਰ ਬੀ.ਮੀ.ਐੱਮ, ਭੁਪਿੰਦਰ ਸਿੰਘ, ਪੰਚਾਇਤ ਅਫਸਰ ਹਰਿੰਦਰਬੀਰ ਸਿੰਘ, ਮੈਡਮ ਸ਼੍ਰੀਮਤੀ ਮਨਮੀਤ ਕੌਰ, ਸ਼੍ਰੀਮਤੀ ਦਵਿੰਦਰ ਕੌਰ, ਰਣਜੀਤ ਸਿੰਘ, ਬਲਰਾਜ ਸਿੰਘ, ਸ਼੍ਰੀਮਤੀ ਨਰਿੰਦਰ ਕੌਰ, ਸ਼੍ਰੀਮਤੀ ਹਰਮੀਤ ਕੌਰ, ਸ਼੍ਰੀਮਤੀ ਪਰਮਜੀਤ, ਕੁਲਦੀਪ ਕੌਰ, ਰਮਨਪ੍ਰੀਤ ਕੌਰ, ਅਨੀਤਾ, ਸੋਸ਼ਲ ਵਰਕਰ ਯੁਵਿਕਾ ਅਦਿ ਹਾਜ਼ਰ ਸਨ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ