ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ

ਬਟਾਲਾ, 2 ਮਈ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। 

Advertisement

Latest News

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ...
ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ; 42 ਲੱਖ ਤੋਂ ਵੱਧ ਕਾਰਡ ਜਾਰੀ