ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ

ਬਟਾਲਾ, 16 ਫਰਵਰੀ  ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਾਰਡ ਵਾਸੀਆਂ ਦੀ ਮੌਜੂਦਗੀ ਵਿਖੇ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਨ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਹੁਣ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। 

Advertisement

Latest News

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ...
'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ