ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ 'ਤੇ ਵਾਪਰੀ ਘਟਨਾ ਦਾ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ਡੇਰਾ ਬਾਬਾ ਨਾਨਕ ਰੋਡ 'ਤੇ ਵਾਪਰੀ ਘਟਨਾ ਦਾ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ

 

ਬਟਾਲਾ, 16 ਦਸੰਬਰ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਅਣਪਛਾਤਿਆਂ ਵੱਲੋਂ ਦੁਕਾਨ 'ਤੇ ਕੀਤੀ ਫਾਇਰਿੰਗ ਦਾ ਪਤਾ ਚੱਲਣ ਤੇ ਤੁਰੰਤ ਘਟਨਾ ਵਾਲੀ ਜ੍ਹਗਾ ਤੇ ਪਹੁੰਚੇ ਤੇ ਦੁਕਾਨਦਾਰ ਨੂੰ ਮਿਲ ਕੇ ਸਥਿਤੀ ਦਾ ਜਾਇਜਾ ਲਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜੋ ਬਟਾਲੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ ਕਰਨਗੇਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾ ਅੱਗੇ ਕਿਹਾ ਕਿ ਇਸ ਘਟਨਾ ਸਬੰਧੀ ਬਟਾਲਾ ਪੁਲਿਸ ਨੂੰ ਸਖਤ ਹਦਾਇਤ ਕੀਤੀ ਗਈ ਹੈ ਕਿ ਦੋਸ਼ੀਆਂ ਵਿਰੁੱਧ ਸਖਤੀ ਨਾਲ ਨਿਪਟਣ।

ਇਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਪੁਲਿਸ ਵੱਲੋਂ ਬਟਾਲਾ ਵਿਖੇ ਹੁਣ ਤੱਕ ਜੋ ਵੀ ਵਾਰਦਾਤਾਂ ਵਾਪਰੀਆਂ ਹਨਉਨ੍ਹਾਂ ਦੇ ਦੋਸ਼ੀਆਂ ਨੂੰ ਫੜਿਆ ਗਿਆ ਹੈ ਅਤੇ ਕਾਨੂੰਨੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵਿਦੇਸ਼ ਵਿੱਚ ਬੈਠੇ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰਕੇ ਬਟਾਲੇ ਲਿਆਂਦਾ ਜਾ ਚੁੱਕਾ ਹੈ। ਉਨ੍ਹਾਂ ਦੁਹਰਾਇਆ ਕਿ ਬਟਾਲਾ ਵਾਸੀ ਉਨ੍ਹਾਂ ਦਾ ਪਰਿਵਾਰ ਹਨ ਅਤੇ ਉਹ ਸਮਾਜ ਵਿਰੋਧੀ ਅਨਸਰ ਨਾਲ ਸਖਤੀ ਨਾਲ ਪੇਸ਼ ਆਉਣਗੇ। 

Tags:

Advertisement

Advertisement

Latest News

ਆਸਟਰੇਲੀਆ ਦੇ ਸਿਡਨੀ ਸਥਿਤ ਬੋਂਡਾਈ ਬੀਚ ਉਤੇ ਹੋਈ ਭਿਆਨਕ ਗੋਲੀਬਾਰੀ ਦੇ ਸ਼ੱਕੀ ਦੋਸ਼ੀਆਂ ਵਿਚੋਂ ਇਕ ਸਾਜਿਦ ਅਕਰਮ ਮੂਲ ਰੂਪ ਵਿਚ ਹੈਦਰਾਬਾਦ ਦਾ ਰਹਿਣ ਵਾਲਾ ਆਸਟਰੇਲੀਆ ਦੇ ਸਿਡਨੀ ਸਥਿਤ ਬੋਂਡਾਈ ਬੀਚ ਉਤੇ ਹੋਈ ਭਿਆਨਕ ਗੋਲੀਬਾਰੀ ਦੇ ਸ਼ੱਕੀ ਦੋਸ਼ੀਆਂ ਵਿਚੋਂ ਇਕ ਸਾਜਿਦ ਅਕਰਮ ਮੂਲ ਰੂਪ ਵਿਚ ਹੈਦਰਾਬਾਦ ਦਾ ਰਹਿਣ ਵਾਲਾ
Hyderabad,17,DEC,2025,(Azad Soch News):- ਆਸਟਰੇਲੀਆ ਦੇ ਸਿਡਨੀ (Sydney) ਸਥਿਤ ਬੋਂਡਾਈ ਬੀਚ (Bondi Beach) ਉਤੇ ਹਾਲ ਹੀ ’ਚ ਹੋਈ ਭਿਆਨਕ ਗੋਲੀਬਾਰੀ ਦੇ...
ਦਿੱਲੀ ਟ੍ਰੈਫਿਕ ਪੁਲਿਸ ਨੇ ਹਾਲ ਹੀ ਵਿੱਚ UPI ਰਾਹੀਂ ਘਰ ਬੈਠੇ ਟ੍ਰੈਫਿਕ ਜੁਰਮਾਨੇ ਭਰਨ ਦੀ ਨਵੀਂ ਡਿਜੀਟਲ ਸਹੂਲਤ ਸ਼ੁਰੂ ਕੀਤੀ
ਅੰਮ੍ਰਿਤਪਾਲ ਸਿੰਘ ਨੇ 15 ਦਸੰਬਰ 2025 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪੇਸ਼ੀ ਦਿੱਤੀ
ਹਰਿਆਣਾ ਦੇ ਸੰਸਦ ਮੈਂਬਰਾਂ ਨੇ ਭਾਰਤੀ ਸੰਸਦ ਵਿੱਚ ਵਿਰੋਧ ਪ੍ਰਦਰਸ਼ਨ ਕਰਕੇ 2030 ਰਾਸ਼ਟਰਮੰਡਲ ਖੇਡਾਂ ਲਈ ਸੂਬੇ ਨੂੰ ਸਹਿ-ਮੇਜ਼ਬਾਨੀ ਦੀ ਭੂਮਿਕਾ ਦੀ ਮੰਗ ਕੀਤੀ
ਚਾਹ ਲੈਮਨਗ੍ਰਾਸ ਇੱਕ ਕੁਦਰਤੀ ਜੜੀ-ਬੂਟੀ ਨਾਮਕ ਲੈਮਨਗ੍ਰਾਸ ਤੋਂ ਬਣਾਈ ਜਾਂਦੀ ਹੈ
ਉੱਤਰਾਖੰਡ ਵਿੱਚ ਅੱਜ ਵੀ ਹੱਡ ਕੰਬਾਊ ਠੰਡ ਦਾ ਪ੍ਰਭਾਵ ਜਾਰੀ
ਪੱਛਮੀ ਬੰਗਾਲ ਦੇ ਖੇਡ ਮੰਤਰੀ ਅਰੂਪ ਬਿਸਵਾਸ ਨੇ ਅਸਲ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ