ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਚੌਂਕ ਨੂੰ ਚੌੜਾ ਕੀਤੇ ਜਾਣ ਅਤੇ ਸੜਕ ਬਣਾਉਣ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਬਟਾਲਾ, 16 ਫਰਵਰੀ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਕਾਰਪੋਰੇਸ਼ਨ ਦਫਤਰ ਦੇ ਸਾਹਮਣੇ ਖੂਬਸੂਰਤ ਚੌਂਕ ਅਤੇ ਸੜਕ ਬਣਾਉਣ ਦਾ ਕੰਮ ਚੱਲ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਵਲੋਂ ਬੀਤੀ ਦੇਰ ਰਾਤ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਬੰਧਤ ਵਿਭਾਗ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਸ ਚੌਂਕ ਦੇ ਚੌੜੇ ਹੋਣ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਵੇਗਾ ਅਤੇ ਲੋਕਾਂ ਅਤੇ ਖਾਸਕਰਕੇ ਨੇੜਲੇ ਦੁਕਾਨਦਾਰਾਂ ਨੂੰ ਆਵਾਜਾਈ ਦੀ ਹੋਰ ਬਿਹਤਰ ਸਹੂਲਤ ਮਿਲੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਥੇ ਸੀਮਟਿੱਡ ਸੜਕ ਵੀ ਬਣਾਈ ਜਾ ਰਹੀ ਹੈ ਅਤੇ ਪੰਜ ਸਾਲ ਤੱਕ ਸਬੰਧਤ ਠੇਕੇਦਾਰ ਇਸ ਦੇ ਰੱਖ ਰਖਾਅ ਲਈ ਜ਼ਿੰਮੇਵਾਰ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਨੇ ਜੋ ਜ਼ਿੰਮੇਵਾਰੀ ਉਨਾਂ ਸੌਂਪੀ ਹੈਉਹ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਉਨਾਂ ਕਿਹਾ ਕਿ ਮੇਰੀ ਹਮੇਸ਼ਾ ਕੋਸ਼ਿਸ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ ਅਤੇ ਉਹ ਖੁਦ ਲੋਕਾਂ ਕੋਲ ਜਾ ਕੇ ਉਨਾਂ ਦੀਆਂ ਸਮੱਸਿਆਵਾਂ ਹੱਲ ਕਰ ਰਹੇ ਹਨ। 

Advertisement

Latest News

'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ 'ਵਿਲੇਜ ਡਿਫੈਂਸ ਕਮੇਟੀਆਂ' ਦੇ ਸਹੁੰ ਚੁੱਕ ਸਮਾਗਮ 'ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ
ਚੰਡੀਗੜ੍ਹ, 16 ਫਰਵਰੀ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੋਗਾ ਦੇ ਕਿੱਲੀ ਚਾਹਲਾਂ...
'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ 'ਤੇ ਕੀਤੀ ਛਾਪੇਮਾਰੀ; 181 ਕਾਬੂ
ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 45 ਵਿਖੇ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਰਨਾਲਾ 'ਚ ਰੋਜ਼ਾਨਾ 21 ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ: ਡਾ. ਬਲਬੀਰ ਸਿੰਘ