ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਪ੍ਰਬੰਧ ਮੁਕੰਮਲ

ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ, ਪ੍ਰਬੰਧ ਮੁਕੰਮਲ

ਮੋਗਾ, 1 ਅਪ੍ਰੈਲ (000) -
ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋ ਗਈ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸੰਬੰਧੀ ਅੱਜ ਸ੍ਰ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ, ਮੋਗਾ ਨੇ ਰੱਬੀ ਸੀਜ਼ਨ 2024—25 ਦੇ ਸਬੰਧ ਵਿੱਚ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।
ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 54 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 49 ਕੁਇੰਟਲ ਦਰਜ ਕੀਤੀ ਗਈ ਸੀ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 113 ਮੰਡੀਆਂ ਵਿੱਚ ਅੰਦਾਜ਼ਨ 693201 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਨੂੰ 24331 ਗੱਠਾਂ ਦੀ ਜਰੂਰਤ ਹੈ ਤੇ ਏਜੰਸੀਵਾਈਜ਼ ਇਹ ਬਾਰਦਾਨਾ / ਗੱਠਾਂ ਉਪਲੱਬਧ ਹਨ।
ਉਹਨਾਂ ਕਿਹਾ ਕਿ ਰੱਬੀ ਸੀਜ਼ਨ 2024—25 ਦੌਰਾਨ ਖਰੀਦ ਦਾ ਸਮਾਂ ਮਿਤੀ 1 ਅਪ੍ਰੈਲ, 2024 ਤੋਂ 31 ਮਈ, 2024 ਤੱਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੁ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 113 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਜਿੰਨਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਖਰੀਦ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਮੂਹ ਵਿਭਾਗਾਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ ਹੈ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

Tags:

Advertisement

Latest News

'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ 'ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ' ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ
ਨਵੀਂ ਦਿੱਲੀ, 12 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ...
ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿਜ ਨੇ ਵਨ ਨੇਸ਼ਨ-ਵਨ ਇਲੈਕਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ
ਪੰਜਾਬ ਦੀ ਕਾਨੂੰਨ ਵਿਵਸਥਾ ਦੇਸ਼ ਵਿੱਚ ਸਭ ਤੋਂ ਬਿਹਤਰ: ਮੁੱਖ ਮੰਤਰੀ
ਡੀ.ਸੀ ਵੱਲੋਂ ਗੁਰੂ ਨਾਨਕ ਸਟੇਡੀਅਮ ਵਿੱਚ ਖਿਡਾਰੀਆਂ ਲਈ ਜਿਮ ਦੀ ਕਾਇਆਕਲਪ ਕਰਨ ਦਾ ਐਲਾਨ
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਮਿੱਟੀ ਪਰਖ ਦੇ ਅਧਾਰ ’ਤੇ ਖਾਦਾਂ ਦੀ ਵਰਤੋਂ ਕਰਨ ਕਿਸਾਨ- ਮੁੱਖ ਖੇਤੀਬਾੜੀ ਅਫ਼ਸਰ
ਸ਼ਹੀਦ ਨੰਦ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕਰਕੇ ਦਿੱਤੀ ਸ਼ਰਧਾਂਜਲੀ