ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ


ਚੰਡੀਗੜ੍ਹ/ਮੋਗਾ, 12 ਮਾਰਚ:


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੌਰੀਆਂ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਮਨੂੰ ਵਾਸੀ ਦੁਸਾਂਝ ਤਲਵੰਡੀ, ਮੋਗਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਮਨੂੰ, ਜੋ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ, ਜਿਸ ਦੇ ਖ਼ਿਲਾਫ਼ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਕੇਸ ਦਰਜ ਹਨ।

ਉਨ੍ਹਾਂ ਦੱਸਿਆ ਕਿ ਜੇਲ 'ਚ ਬੰਦ ਗੈਂਗਸਟਰ ਧਰਮਿੰਦਰ ਬਾਜੀ ਦੇ ਇਸ਼ਾਰੇ 'ਤੇ ਦੋਸ਼ੀ ਮਲਕੀਤ ਮਨੂੰ ਨੇ ਆਪਣੇ ਸਾਥੀ ਮਨਪ੍ਰੀਤ ਸਿੰਘ ਉਰਫ ਮਨੀ ਨਾਲ ਮਿਲ ਕੇ 19 ਫਰਵਰੀ, 2025 ਨੂੰ ਮੋਗਾ ਦੇ ਪਿੰਡ ਕਪੂਰਾ 'ਚ ਆਪਣੇ ਵਿਰੋਧੀ ਗਿਰੋਹ 'ਤੇ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਇਕ ਔਰਤ ਦੀ ਲੱਤ 'ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮਨੂੰ 26 ਫਰਵਰੀ, 2025 ਨੂੰ ਜਗਰਾਓਂ ਵਿਖੇ ਰਾਜਾ ਢਾਬਾ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜੋ ਉਸ ਨੇ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰੇ ‘ਤੇ ਕੀਤਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਮੋਗਾ ਖੇਤਰ ਵਿੱਚ ਮੁਲਜ਼ਮ ਮਲਕੀਤ ਉਰਫ਼ ਮਨੂ ਦੇ ਛੁਪੇ ਹੋਣ ਬਾਰੇ ਮਿਲੀ ਮਨੁੱਖੀ ਅਤੇ ਤਕਨੀਕੀ ਸੂਹ ’ਤੇ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਨੇ ਉਸ ਨੂੰ ਦੁਸਾਂਝ ਰੋਡ, ਮੋਗਾ ਨਜ਼ਦੀਕ ਸਥਿਤ ਕਿਰਾਏ ਦੀ ਰਿਹਾਇਸ਼ ਵਿੱਚ ਸਫ਼ਲਤਾਪੂਰਵਕ ਟਰੈਕ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਟੀਮਾਂ ਨੇ ਸ਼ੱਕੀ ਰਿਹਾਇਸ਼ 'ਤੇ ਛਾਪਾ ਮਾਰਿਆ, ਤਾਂ ਦੋਸ਼ੀ ਮਨੂੰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਇਲਾਜ ਲਈ ਬਾਬਾ ਫਰੀਦ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਬਰਾਮਦ ਕੀਤੇ ਹਨ।

ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਲਕੀਤ ਉਰਫ਼ ਮਨੂੰ ਨੂੰ ਆਪਣੇ ਵਿਦੇਸ਼ੀ ਹੈਂਡਲਰ ਲੱਕੀ ਪਟਿਆਲ ਅਤੇ ਗੋਪੀ ਲਾਹੌਰੀਆ ਵੱਲੋਂ ਟ੍ਰਾਈਸਿਟੀ ਖੇਤਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਐਸਐਸਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਐਫਆਈਆਰ ਨੰਬਰ 52 ਮਿਤੀ 12/3/2025 ਨੂੰ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 132, 221 ਅਤੇ 111 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7) ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ