ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ

ਮੋਹਾਲੀ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ-ਡੀ ਸੀ ਆਸ਼ਿਕਾ ਜੈਨ

ਹਨ। ਆਉਣ ਵਾਲੇ ਦਿਨਾਂ ਵਿੱਚ, ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ ਪ੍ਰੋਗਰਾਮ ਤਹਿਤ ਪੀਸੀਏ ਸਟੇਡੀਅਮ ਵਿੱਚ ਇੱਕ ਮੈਗਾ ਸਪੋਰਟਸ ਈਵੈਂਟ ਕਰਵਾਇਆ ਜਾ ਰਿਹਾ ਹੈ।
    ਵੋਟਾਂ ਵਾਲੇ ਦਿਨ ਗਰਮ ਮੌਸਮ ਦਾ ਸਾਹਮਣਾ ਕਰਨ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਏ.ਸੀ./ਕੂਲਰ/ਪੱਖੇ, ਛਾਂ/ਸ਼ਾਮਿਆਨਾ, ਬੈਠਣ ਦਾ ਪ੍ਰਬੰਧ, ਮਿੱਠੇ ਪਾਣੀ ਦੀ ਛਬੀਲ/ਪੀਣ ਵਾਲੇ ਪਾਣੀ, ਓ.ਆਰ.ਐੱਸ., ਮੈਡੀਕਲ ਕੈਂਪ/ਐਮਰਜੈਂਸੀ ਸੇਵਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ।
    ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ 8,06, 500 ਵੋਟਰ ਹਨ, ਜਿਨ੍ਹਾਂ ਵਿੱਚ 4,22,576 ਪੁਰਸ਼ ਵੋਟਰ, 3,83,886 ਮਹਿਲਾ ਵੋਟਰ ਅਤੇ 38 ਤੀਜੇ ਲਿੰਗ ਦੇ ਵੋਟਰ ਹਨ। ਇਨ੍ਹਾਂ ਵਿੱਚੋਂ 85 ਸਾਲ ਤੋਂ ਵੱਧ ਉਮਰ ਦੇ 6218 ਵੋਟਰਾਂ ਅਤੇ 6808 ਪੀ ਡਬਲਯੂ ਡੀ (ਦਿਵਿਆਂਗ) ਵੋਟਰਾਂ ਦੀ ਸ਼ਨਾਖਤ ਕੀਤੀ ਗਈ ਹੈ ਜਿਨ੍ਹਾਂ ਨੂੰ ਪੋਸਟਲ ਬੈਲਟ ਸੇਵਾਵਾਂ/ ਬੂਥ ਤੇ ਜਾਣ ਲਈ ਮੁਫ਼ਤ ਆਵਾਜਾਈ ਪ੍ਰਦਾਨ ਕੀਤੀ ਜਾਣੀ ਹੈ। ਦਿਲਚਸਪ ਪਹਿਲੂ ਇਹ ਹੈ ਕਿ ਜ਼ਿਲ੍ਹੇ ਵਿੱਚ ਇਸ ਵਾਰ (18-19 ਸਾਲ ਦੀ ਉਮਰ ਵਿੱਚ) 19193 ਪਹਿਲੀ ਵਾਰ ਬਣੇ ਵੋਟਰ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਹਰੇਕ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ, ਇੱਕ-ਇੱਕ ਪਿੰਕ ਪੋਲਿੰਗ ਬੂਥ (ਮਹਿਲਾ ਸਟਾਫ਼), ਦਿਵਿਆਂਗ ਸਟਾਫ਼ ਅਤੇ ਯੂਥ ਸਟਾਫ਼ ਵੱਲੋਂ ਪ੍ਰਬੰਧਨ ਕੀਤਾ ਜਾਣਾ ਹੈ।
    ਉਨ੍ਹਾਂ ਕਿਹਾ ਕਿ ਪੋਲਿੰਗ ਡਿਊਟੀਆਂ 'ਤੇ ਲੱਗੇ ਸਟਾਫ਼ ਦੀਆਂ ਡਿਊਟੀ ਤੋਂ ਛੋਟ ਦੀਆਂ ਬੇਨਤੀਆਂ 'ਤੇ ਵਿਚਾਰ ਕਰਨ ਲਈ ਇੱਕ ਮੈਡੀਕਲ ਬੋਰਡ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਉਨ੍ਹਾਂ ਦੀਆਂ ਸਮੱਸਿਆਵਾਂ ਜਾਇਜ਼ ਹਨ ਜਾਂ ਨਹੀਂ। ਮੈਡੀਕਲ ਬੋਰਡ ਵਿੱਚ ਇੱਕ ਗਾਇਨੀਕੋਲੋਜਿਸਟ, ਇੱਕ ਆਰਥੋਪੀਡਿਕ, ਬੱਚਿਆਂ ਦਾ ਮਾਹਿਰ ਅਤੇ ਇੱਕ ਮੈਡੀਸਨ ਸਪੈਸ਼ਲਿਸਟ ਸ਼ਾਮਲ ਹੈ।
    ਜ਼ਿਲ੍ਹਾ ਚੋਣ ਅਫ਼ਸਰ ਨੇ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਨੋਟੀਫਾਈ ਕੀਤੀ ਚੋਣ ਸ਼ਡਿਊਲ ਦੀਆਂ ਅਹਿਮ ਤਰੀਕਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 06-ਅਨੰਦਪੁਰ ਸਾਹਿਬ ਸੰਸਦੀ ਹਲਕੇ (ਵਿਧਾਨ ਸਭਾ ਹਲਕਾ 52-ਖਰੜ ਅਤੇ 53-ਐਸ.ਏ.ਐਸ. ਨਗਰ ਦੇ ਖੇਤਰ ਵਾਲੇ ਖੇਤਰ) ਤੋਂ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਕੋਲ ਜਮ੍ਹਾਂ ਕਰਵਾ ਸਕਦੇ ਹਨ ਜਦਕਿ ਜੋ ਲੋਕ 13-ਪਟਿਆਲਾ ਸੰਸਦੀ ਹਲਕੇ (ਵਿਧਾਨ ਸਭਾ ਹਲਕਾ 112-ਡੇਰਾਬੱਸੀ ਦਾ ਖੇਤਰ ਹੈ) ਤੋਂ ਚੋਣ ਲੜਨਾ ਚਾਹੁੰਦੇ ਹਨ, ਉਹ ਆਪਣੀਆਂ ਨਾਮਜ਼ਦਗੀਆਂ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਪਟਿਆਲਾ ਕੋਲ ਜਮ੍ਹਾਂ ਕਰਵਾ ਸਕਦੇ ਹਨ।
ਚੋਣ ਪ੍ਰੋਗਰਾਮ ਹੇਠ ਲਿਖੇ ਅਨੁਸਾਰ ਹੈ:
1. ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ: 07.05.2024
2. ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ: 14.05.2024
3. ਨਾਮਜ਼ਦਗੀਆਂ ਦੀ ਪੜਤਾਲ: 15.05.2024
4. ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ: 17.05.2024
5. ਮਤਦਾਨ ਦੀ ਮਿਤੀ: 01.06.2024
6. ਵੋਟਾਂ ਦੀ ਗਿਣਤੀ: 04.06.2024

Tags:

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ