ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

 ਮੋਹਿੰਦਰ ਭਗਤ ਵੱਲੋਂ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ, 29 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਜੰਗੀ ਯਾਦਗਾਰਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਪੰਜਾਬ ਸਿਵਲ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਵਚਨਬੱਧ ਹੈ। ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

ਮੀਟਿੰਗ ਦੌਰਾਨ, ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਪਿਛਲੇ ਤਿੰਨ ਮਹੀਨਿਆਂ ਦੀਆਂ ਗਤੀਵਿਧੀਆਂ ਬਾਰੇ ਇੱਕ ਵਿਆਪਕ ਰਿਪੋਰਟ ਪੇਸ਼ ਕੀਤੀ।  ਉਨ੍ਹਾਂ ਮੰਤਰੀ ਨੂੰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ, ਸਿੱਖਿਆ ਲਾਭ, ਡਾਕਟਰੀ ਸਹਾਇਤਾ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨਾਲ ਸਬੰਧਤ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਦਿੱਤੀ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਰਕਾਰੀ ਸਕੀਮਾਂ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਯਕੀਨੀ ਬਣਾਉਣ ਤਾਂ ਜੋ ਯੋਗ ਲਾਭਪਾਤਰੀ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਲੈ ਸਕਣ।

ਮੰਤਰੀ ਨੇ ਸੂਬੇ ਵਿੱਚ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਅਤੇ ਰੱਖ-ਰਖਾਅ ਦੇ ਕੰਮ ਵੀ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ