ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਮੋਹਿੰਦਰ ਭਗਤ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਉਣ ਲਈ ਪੈਸਕੋ ਦੇ ਕਰਮਚਾਰੀਆਂ ਦੀ ਸ਼ਲਾਘਾ

ਚੰਡੀਗੜ੍ਹ, 5 ਸਤੰਬਰ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ। ਇਹ ਰਾਸ਼ੀ ਉਨ੍ਹਾਂ ਨੇ ਆਪਣੀ ਸਵੈ-ਇੱਛਾ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕਰਕੇ ਦਿੱਤੀ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ ਪੈਸਕੋ ਕਰਮਚਾਰੀਆਂ ਦੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ: “ਸਾਬਕਾ ਸੈਨਿਕ ਸੰਕਟ ਦੀ ਘੜੀ ਵਿੱਚ ਹਮੇਸ਼ਾ ਡਟੇ ਰਹੇ ਹਨ। ਇਹ ਯੋਗਦਾਨ ਉਨ੍ਹਾਂ ਦੀ ਆਪਣੀ ਸਰਗਰਮ ਸੇਵਾ ਤੋਂ ਇਲਾਵਾ ਸਮਾਜ ਦੀ ਸੇਵਾ ਕਰਨ ਲਈ ਉਨ੍ਹਾਂ ਦੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾ ਕਿਹਾ  "ਮੈਂ ਇਸ ਮੁਸ਼ਕਲ ਸਮੇਂ ਦੌਰਾਨ ਸਾਡੇ ਪੰਜਾਬੀਆਂ ਲਈ ਮਦਦ ਦਾ ਹੱਥ ਵਧਾਉਣ ਲਈ ਪੈਸਕੋ ਦੇ ਸਾਰੇ ਕਰਮਚਾਰੀਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।" ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਯੋਗਦਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਰਾਹਤ ਅਤੇ ਪੁਨਰਵਾਸ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੁੰਦੇ ਹਨ।

ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੂੰ ਇਸ ਯੋਗਦਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।

--------- 
Tags:

Advertisement

Latest News

5 ਮਈ ਨੂੰ ਰਾਸ਼ਟਰਪਤੀ ਮੁਰਮੂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਮੁਰਮੂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ,30 ਅਪ੍ਰੈਲ,2026: -  ਪੰਜਾਬ ਦੀ ਰਾਜਨੀਤੀ ਵਿੱਚ ਇਸ ਵੇਲੇ ਇੱਕ ਵੱਡਾ ਭੂਚਾਲ ਆਇਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ...
ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ
ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ
ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ: ਮ੍ਰਿਤਕ ਦੇ ਭਰਾ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ 'ਤੇ ਅੱਤਵਾਦੀ ਹਾਰਡਵੇਅਰ ਦੇ ਵੱਡੇ ਜ਼ਖ਼ੀਰੇ ਵਿੱਚ ਆਰਪੀਜੀ, ਆਰਡੀਐਕਸ ਅਤੇ ਪਿਸਤੌਲਾਂ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਜੇਈਈ ਮੇਨਜ਼ ਪਾਸ ਕਰਨ ਵਾਲੇ 369 ਵਿਦਿਆਰਥੀਆਂ ਦਾ ਸਨਮਾਨ, ਪੰਜਾਬ ਅਕਾਦਮਿਕ ਉੱਤਮਤਾ ਵੱਲ ਕਦਮ ਵਧਾ ਰਿਹੈ