ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ: 14 ਮਈ 2025:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਨਾਲ ਕੰਮ ਕਰ ਰਹੀ ਹੈ। ਇਸੇ ਸਬੰਧ ਵਿੱਚ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਵਿੱਚ ਚਲ ਰਹੇ ਵੱਖ ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈ ਵੱਖ ਵੱਖ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਸਾਬਕਾ ਸੈਨਿਕਾਂ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਕੰਮ ਨੂੰ ਪਹਿਲ ਦੇ ਅਧਾਰ ਤੇ ਕੀਤਾ ਜਾਵੇ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਸੈਨਿਕ ਰੈਸਟ ਹਾਊਸਾਂ ਨੂੰ ਹੋਰ ਬਿਹਤਰ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ । ਉਨ੍ਹਾ ਕਿਹਾ ਕਿ ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਉਨ੍ਹਾ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਹਨਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।

ਇਸ ਮੀਟਿੰਗ ਵਿੱਚ ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ  ਵਿਭਾਗ ਬ੍ਰਿਗੇ. ਭੁਪਿੰਦਰ ਸਿੰਘ ਢਿੱਲੋਂ (ਰਿਟਾ.) ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ