ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਚੰਡੀਗੜ੍ਹ, ਮਾਰਚ 7:

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ।

ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕਿਸਮ ਦੇ ਬੂਟੇ ਉਪਲਬਧ ਕਰਵਾਏ ਜਾ ਸਕਣ। ਉਨ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਉਹ ਖੇਤਰੀ ਪੱਧਰ ਦੇ ਨਿਯਮਿਤ ਦੌਰੇ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਯਕੀਨੀ ਬਣਾਉਣ।

ਇਸ ਦੌਰਾਨ ਜ਼ਿਲ੍ਹਾ ਬਾਗ਼ਬਾਨੀ ਅਧਿਕਾਰੀਆਂ ਨੇ ਆਪਣੇ-ਆਪਣੇ ਖੇਤਰਾਂ ਨਾਲ ਸੰਬੰਧਿਤ ਮੁਸ਼ਕਲਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬਾਗ਼ਬਾਨੀ ਨਰਸਰੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਰਿਪੋਰਟ ਤੁਰੰਤ ਭੇਜੀ ਜਾਵੇ ਤਾਂ ਜੋ ਲੋੜੀਂਦੇ ਕਦਮ ਜਲਦੀ ਚੁੱਕੇ ਜਾ ਸਕਣ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਦੇ ਵਿਕਾਸ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਟੈਂਡਰ ਪ੍ਰਕਿਰਿਆ ਨਾਲ ਸੰਬੰਧਿਤ ਕੰਮਾਂ ਨੂੰ ਵੀ ਤਰਜੀਹ ਦੇਣ ਲਈ ਕਿਹਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣ।  ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਦੇ ਕੇਸਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਬਸਿਡੀ ਨਾਲ ਸੰਬੰਧਿਤ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਲਾਭ ਮਿਲ ਸਕੇ।

ਸ੍ਰੀ ਭਗਤ ਨੇ ਆਪਣੇ ਹਾਲ ਹੀ ਦੇ ਮਹਾਰਾਸ਼ਟਰ ਦੌਰੇ ਦਾ ਜ਼ਿਕਰ ਕਰਦਿਆਂ ਉਥੋਂ ਦੇ ਬਾਗ਼ਬਾਨੀ ਮਾਡਲ ਦੀ ਵੀ ਚਰਚਾ ਕੀਤੀ ਅਤੇ ਕਿਹਾ ਕਿ ਪੰਜਾਬ ਵਿੱਚ ਵੀ ਬਾਗ਼ਬਾਨੀ ਖੇਤਰ ਨੂੰ ਆਧੁਨਿਕ ਤਕਨਾਲੋਜੀ ਅਤੇ ਬਿਹਤਰ ਪ੍ਰਬੰਧਾਂ ਨਾਲ ਹੋਰ ਮਜ਼ਬੂਤ ਕੀਤਾ ਜਾਵੇਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਇੱਕ ਮਜ਼ਬੂਤ ਬਾਗ਼ਬਾਨੀ ਸੂਬੇ ਵਜੋਂ ਵਿਕਸਿਤ ਕਰਨਾ ਹੈ ਅਤੇ ਇਸ ਲਈ ਅਧਿਕਾਰੀਆਂ ਨੂੰ ਸਪੱਸ਼ਟ ਟੀਚੇ ਮਿੱਥ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਗ਼ਬਾਨੀ ਖੇਤਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਅਧਿਕਾਰੀ ਪੂਰੀ ਲਗਨ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ।

ਇਸ ਮੀਟਿੰਗ ਦੌਰਾਨ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਰਣਬੀਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਜੀਤ ਸਿੰਘ, ਮੁੱਖ ਭੂਮੀਪਾਲ ਮੋਹਿੰਦਰਜੀਤ ਸੈਣੀ, ਡਾਇਰੈਕਟਰ ਪਨਸੀਡ ਜਸਵੰਤ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀ.) ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਹਰਮੇਲ ਸਿੰਘ, ਗੁਰਸਰਨ ਸਿੰਘ ਅਤੇ ਡਿਪਟੀ ਡਇਰੈਕਟਰ ਹਰਪ੍ਰੀਤ ਸੇਠੀ ਅਤੇ ਹੋਰ ਜਿਲ੍ਹਾ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ। 

Advertisement

Latest News

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਚੰਡੀਗੜ੍ਹ, 1 ਮਈ:ਭਾਰਤ ਦੇ ਵਿਕਾਸ ਦਾ ਸਿਹਰਾ ਕਾਮਿਆਂ ਸਿਰ ਬੰਨ੍ਹਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ...
ਵੱਖ-ਵੱਖ ਸੂਬਿਆਂ ਵਿੱਚ ਈ.ਡੀ., ਸੀ.ਬੀ.ਆਈ. ਦੇ ਛਾਪਿਆਂ ਰਾਹੀਂ ਡਰਾ-ਧਮਕਾ ਕੇ ਚੁਣੀਆਂ ਹੋਈਆਂ ਸਰਕਾਰਾਂ ਨੂੰ ਕਮਜ਼ੋਰ ਕਰ ਰਹੀ ਹੈ ਭਾਜਪਾ: ਹਰਪਾਲ ਸਿੰਘ ਚੀਮਾ
ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ
ਚੋਣਾਂ ਤੋਂ ਬਾਅਦ ਮੋਦੀ ਸਰਕਾਰ ਵੱਲੋਂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ 994 ਰੁਪਏ ਦਾ ਵਾਧਾ ਮਜ਼ਦੂਰਾਂ 'ਤੇ ਸਿੱਧਾ ਹਮਲਾ ਹੈ, ਭਾਜਪਾ ਨੇ ਚੋਣਾਂ ਖ਼ਤਮ ਹੋਣ ਤੱਕ ਆਪਣੇ ਇਰਾਦੇ ਛੁਪਾ ਕੇ ਰੱਖੇ: ਹਰਪਾਲ ਸਿੰਘ ਚੀਮਾ
ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ
ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ
ਪੰਜਾਬ ਵਿਧਾਨ ਸਭਾ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਬਿੱਲ, 2026 ਕੀਤਾ ਪਾਸ : ਸੰਜੀਵ ਅਰੋੜਾ