ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 31 ਅਕਤੂਬਰ 2025

ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।

ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ।

ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਬਜਟ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ