ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਜਲੰਧਰ, 7 ਫਰਵਰੀ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਜਲੰਧਰ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਾਸਲ ਐਜੂਕੇਸ਼ਨ ਵੱਲੋਂ ਕਰਵਾਈ ਜਾ ਰਹੀ ਜਲੰਧਰ ਪ੍ਰੀਮੀਅਰ ਲੀਗ-2025 ਦਾ ਗ੍ਰੈਂਡ ਫਿਨਾਲੇ ਮੈਚ ਅੱਜ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਵਿਚਕਾਰ ਖੇਡਿਆ ਗਿਆ, ਜਿਸ ਵਿੱਚ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਨੇ ਜਿੱਤ ਹਾਸਲ ਕੀਤੀ।

ਇਸ ਮੌਕੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਿਥੇ ਪੰਜਾਬ ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਦੇਸ਼-ਵਿਦੇਸ਼ ਵਿੱਚ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀ ਇਨਾਮੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਦੀਪਕ ਬਾਲੀ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਲੀਗ ਦੇ ਫਾਈਨਲ ਮੁਕਾਬਲੇ ਵਿੱਚ ਦੋ ਸਰਕਾਰੀ ਸਕੂਲਾਂ ਦਾ ਪਹੁੰਚਣਾ ਇਸ ਗੱਲ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਖੇਡਾਂ ਲਈ ਵੀ ਢੁੱਕਵਾਂ ਮਾਹੌਲ ਅਤੇ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਕੋਈ ਨਾ ਕੋਈ ਖੇਡ ਜ਼ਰੂਰ ਖੇਡਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਜੀਵਨ ਵਿੱਚ ਟੀਮ ਵਰਕ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਨਾਮ ਦੇਸ਼ ਅਤੇ ਵਿਸ਼ਵ ਪੱਧਰ ’ਤੇ ਚਮਕਾਉਣ ਲਈ ਖੇਡਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ।

ਜਲੰਧਰ ਪ੍ਰੀਮੀਅਰ ਲੀਗ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਇਸ ਲੀਗ ਜ਼ਰੀਏ ਉੱਭਰਦੇ ਖਿਡਾਰੀਆਂ ਨੂੰ ਆਪਣੀ ਖੇਡ ਦਾ ਪ੍ਰਦਰਸ਼ਨ ਕਰਨ ਲਈ ਨਾ ਸਿਰਫ਼ ਚੰਗਾ ਪਲੇਟਫਾਰਮ ਮਿਲਿਆ ਹੈ ਸਗੋਂ ਇਸ ਪਹਿਲਕਦਮੀ ਨੇ ਨੌਜਵਾਨ ਖਿਡਾਰੀਆਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਵੀ ਭਰਿਆ ਹੈ।

ਮੈਚ ਦੇ ਅਖੀਰ ਵਿੱਚ ਕੈਬਨਿਟ ਮੰਤਰੀ ਅਤੇ ਹੋਰਨਾਂ ਮਹਿਮਾਨਾਂ ਵੱਲੋਂ ਮੈਨ ਆਫ਼ ਦਿ ਮੈਚ, ਮੈਨ ਆਫ਼ ਦਿ ਸਿਰੀਜ਼, ਟੂਰਨਾਮੈਂਟ ਦੇ ਸਰਵਉੱਤਮ ਬੱਲੇਬਾਜ਼ ਅਤੇ ਟੂਰਨਾਮੈਂਟ ਦੇ ਸਰਵਉੱਤਮ ਗੇਂਦਬਾਜ਼ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਜਲੰਧਰ ਪ੍ਰੀਮੀਅਰ ਲੀਗ-2025 ਦੀ ਜੇਤੂ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ ਦੀ ਟੀਮ ਦਾ ਸਨਮਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਵੱਲੋਂ ਗ੍ਰੈਂਡ ਫਿਨਾਲੇ ਮੈਚ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਜਲੰਧਰ ਪ੍ਰੀਮੀਅਰ ਲੀਗ ਤਹਿਤ ਹੋਏ ਕ੍ਰਿਕਟ ਮੁਕਾਬਲਿਆਂ ਵਿੱਚ 16 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਅਤੇ ਅੱਜ ਹੋਏ ਫਾਈਨਲ ਮੁਕਾਬਲੇ ਵਿੱਚ ਸਕੂਲ ਆਫ ਐਮੀਨੈਂਸ, ਲਾਡੋਵਾਲੀ ਰੋਡ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੰਮਾ ਪਿੰਡ ਦਰਮਿਆਨ ਦਿਲਚਸਪ ਮੁਕਾਬਲਾ ਹੋਇਆ, ਜਿਸ ਵਿੱਚ ਦੋਵਾਂ ਟੀਮਾਂ ਵੱਲੋਂ ਸ਼ਾਨਦਾਰ ਖੇਡ ਅਤੇ ਅਨੁਸ਼ਾਸਨ ਦਾ ਪ੍ਰਦਰਸ਼ਨ ਕੀਤਾ ਗਿਆ। 

Advertisement

Latest News

ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ ਮਜ਼ਦੂਰ ਸੁਲੱਖਣ ਸਿੰਘ ਲਈ ਸੰਜੀਵਨੀ ਬਣਿਆ ਹੈਲਥ ਕਾਰਡ, ਬਿਨਾਂ ਇੱਕ ਰੁਪਿਆ ਖ਼ਰਚ ਕੀਤੇ ਹੋਇਆ 3 ਲੱਖ ਰੁਪਏ ਦਾ ਇਲਾਜ: ਧਾਲੀਵਾਲ
  ਅੰਮ੍ਰਿਤਸਰ, 7 ਫਰਵਰੀ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਮਾਣਕਪੁਰ ਰਵਿਦਾਸ ਮੰਦਿਰ ਵਿੱਚ ਹੋਏ ਨਤਮਸਤਕ
ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ
ਗੈਂਗਸਟਰਾਂ ’ਤੇ ਵਾਰ ਦਾ 19ਵਾਂ ਦਿਨ: ਪੰਜਾਬ ਪੁਲਿਸ ਨੇ 584 ਥਾਵਾਂ ’ਤੇ ਕੀਤੀ ਛਾਪੇਮਾਰੀ; 180 ਕਾਬੂ
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ