ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦੀ ਸਮੀਖਿਆ, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ

ਚੰਡੀਗੜ੍ਹ, 26 ਜੂਨ:

ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਉਹਨਾਂ ਨੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਇਅਬ ਨੇ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਸ੍ਰੀ ਤਇਅਬ ਨੇ ਮੁੱਖ ਪ੍ਰਾਪਤੀਆਂ 'ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ 'ਤੇ ਇਸਦੇ ਲਾਗੂ ਕਰਨ ਬਾਰੇ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਭਗਤ ਨੇ ਕਿਸਾਨਾਂ ਨੂੰ ਸਬਸਿਡੀਆਂ ਦੀ ਪਾਰਦਰਸ਼ੀ ਅਤੇ ਸਮੇਂ ਸਿਰ ਵੰਡ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਉਹ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਉਨ੍ਹਾਂ ਨੇ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਕਿਸਾਨਾਂ ਲਈ ਬਿਹਤਰ ਮੌਕੇ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ, ਕਿਸਾਨਾਂ ਦੀ ਆਮਦਨ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

ਸ੍ਰੀ ਭਗਤ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਚੱਲ ਰਹੀਆਂ ਸਾਰੀਆਂ ਪ੍ਰਗਤੀ ਸਕੀਮਾਂ ਅਤੇ ਪ੍ਰੋਜੈਕਟਾਂ ਨੂੰ ਲਾਗੂ ਕਰਨ ਸਬੰਧੀ ਮਾਸਿਕ ਪ੍ਰਗਤੀ ਰਿਪੋਰਟਾਂ ਪੇਸ਼ ਕਰਨਾ ਵੀ ਯਕੀਨੀ ਬਣਾਇਆ ਜਾਵੇ।
------- 

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ