ਜਲੰਧਰ ਪੱਛਮੀ ਹਲਕੇ ਦੀਆਂ ਵਿਚ ‘ਆਪ’ ਉਮੀਦਵਾਰ ਚੋਣਾਂ ਮੋਹਿੰਦਰ ਭਗਤ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ

ਜਲੰਧਰ ਪੱਛਮੀ ਹਲਕੇ ਦੀਆਂ ਵਿਚ ‘ਆਪ’ ਉਮੀਦਵਾਰ ਚੋਣਾਂ ਮੋਹਿੰਦਰ ਭਗਤ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਹਾਸਲ

Jalandhar,13 July,2024,(Azad Soch News):- ਜਲੰਧਰ ਪੱਛਮੀ (Jalandhar West) ਹਲਕੇ ਦੀਆਂ ਚੋਣਾਂ ਲਈ ਪਈਆਂ ਵੋਟਾਂ ਦੇ 13ਵੇਂ ਗੇੜ ਦੇ ਰੁਝਾਨ ਸਾਹਮਣੇ ਆ ਗਏ ਹਨ,ਇਸ ਵਿਚ ‘ਆਪ’ ਉਮੀਦਵਾਰ ਮੋਹਿੰਦਰ ਭਗਤ (Mohinder Bhagat) ਨੇ ਇਹ ਸੀਟ ਜਿੱਤ ਲਈ ਹੈ,ਉਨ੍ਹਾਂ ਨੂੰ 55246 ਵੋਟਾਂ, ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਨੂੰ 17921 ਵੋਟਾਂ, ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਨੂੰ 16757 ਵੋਟਾਂ, ਅਕਾਲੀ ਉਮੀਦਵਾਰ ਸੁਰਜੀਤ ਕੌਰ ਨੂੰ 1242 ਤੇ ਬਸਪਾ ਉਮੀਦਵਾਰ ਬਿੰਦਰ ਕੁਮਾਰ ਨੂੰ 734 ਵੋਟਾਂ ਪਈਆਂ,ਇਸ ਤੋਂ ਪਹਿਲਾਂ  ਆਪ ਦੇ ਮੋਹਿੰਦਰ ਭਗਤ 11 ਰਾਉਂਡ ਜਿੱਤ ਚੁੱਕੇ ਹਨ,ਉਹਨਾਂ ਨੂੰ 46 ਹਜ਼ਾਰ ਤੋਂ ਵੱਧ ਵੋਟਾਂ ਪਈਆਂ,ਦੂਜੇ ਨੰਬਰ ਉਤੇ ਬੀਜੇਪੀ ਦੇ ਸ਼ੀਤਲ ਅੰਗੁਰਾਲ ਦੂਜੇ ਨੰਬਰ ਉਤੇ ਹਨ ਅਤੇ ਕਾਂਗਰਸ ਦੇ ਸੁਰਿੰਦਰ ਕੌਰ ਤੀਜੇ ਨੰਬਰ ਹਨ,‘ਆਪ’ ਦੇ ਮਹਿੰਦਰ ਭਗਤ ਨੂੰ ਗਿਆਰ੍ਹਵੇਂ ਗੇੜ ‘ਚ 46064 ਵੋਟਾਂ ਮਿਲੀਆਂ,ਕਾਂਗਰਸ ਦੀ ਸੁਰਿੰਦਰ ਕੌਰ ਨੂੰ 14668 ਅਤੇ ਭਾਜਪਾ ਦੀ ਸ਼ੀਤਲ ਅੰਗੁਰਾਲ ਨੂੰ 15393 ਵੋਟਾਂ ਮਿਲੀਆਂ,12ਵੇਂ ਗੇੜ ਵਿੱਚ ‘ਆਪ’ ਦੇ ਮਹਿੰਦਰ ਭਗਤ ਨੇ 50732 ਵੋਟਾਂ ਹਾਸਲ ਕੀਤੀਆਂ ਹਨ,ਭਾਜਪਾ ਦੀ ਸ਼ੀਤਲ ਅੰਗੁਰਾਲ ਦੂਜੇ ਸਥਾਨ ‘ਤੇ ਅਤੇ ਕਾਂਗਰਸ ਦੀ ਸੁਰਿੰਦਰ ਕੌਰ ਤੀਜੇ ਸਥਾਨ ‘ਤੇ ਹੈ,ਜਲੰਧਰ ਪੱਛਮੀ ਜਿਮਨੀ ਚੋਣ (Jalandhar West District Election) ਦੇ ਨਤੀਜੇ ਵਿਚ ਆਪ ਪਾਰਟੀ ਦੇ ਮਹਿੰਦਰ ਭਗਤ ਦੀ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰਨ ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ (Gurmeet Singh Khudia) ਨੇ ਖੁਸ਼ੀ ਪ੍ਰਗਟ ਕਰਦੇ ਕਿਹਾ ਕਿ ਇਹ ਜਿੱਤ ਪੰਜਾਬ ਸਰਕਾਰ (Punjab Govt) ਵਲੋਂ ਕੀਤੇ ਕੰਮਾਂ ਦੀ ਜਿੱਤ ਹੋਈ ਹੈ,ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ (Cabinet Minister Laljit Bhullar) ਨੇ ਕਿਹਾ ਕਿ ਹੈ ਕਿ ਲੋਕਾਂ ਨੇ ਮਾਨ ਸਰਕਾਰ ਦੇ ਕੰਮ ਨੂੰ ਜਲੰਧਰ ਪੱਛਮੀ (Jalandhar West) ਦੇ ਲੋਕਾਂ ਨੇ ਹਰੀ ਝੰਡੀ ਦੇ ਦਿੱਤੀ ਹੈ,ਸਾਡੇ ਉਮੀਦਵਾਰ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੀਆਂ ਕੁੱਲ ਵੋਟਾਂ ਨਾਲੋਂ ਵੱਧ ਵੋਟਾਂ ਹਾਸਲ ਕੀਤੀਆਂ ਹਨ।

 

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ