'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

'ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 20 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ ਦੋ ਮਹੀਨੇ ਮੁਕੰਮਲ ਹੋ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 46,915 ਥਾਵਾਂ ‘ਤੇ ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 15,683 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਵਿੱਚੋਂ 309 ਹਥਿਆਰਾਂ ਸਮੇਤ 929 ਜ਼ਿੰਦਾ ਕਾਰਤੂਸ ਅਤੇ 94 ਮੈਗਜ਼ੀਨ, 132 ਤੇਜ਼ਧਾਰ ਹਥਿਆਰ ਅਤੇ ਛੇ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ, 7831 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 13,132 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਨੇ ਮੁਹਿੰਮ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 745 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਅੱਜ ਮੁਹਿੰਮ ਦੇ 59ਵੇਂ ਦਿਨ, ਪੁਲਿਸ ਟੀਮਾਂ ਨੇ 599 ਥਾਵਾਂ ‘ਤੇ ਛਾਪੇਮਾਰੀ ਕਰਕੇ 225 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਦੋਂ ਕਿ 59 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 5 ਭਗੌੜੇ ਅਪਰਾਧੀਆਂ (ਪੀਓ) ਨੂੰ ਗ੍ਰਿਫ਼ਤਾਰ ਕੀਤਾ ਗਿਆ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 384ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 182 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.1 ਕਿਲੋਗ੍ਰਾਮ ਹੈਰੋਇਨ, 1717 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 88,603 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ 384 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 54,781 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 79 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ ਅਕਤੂਬਰ 2023 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਰੱਖਿਆ ਸੀ ਨੀਂਹ ਪੱਥਰ ਅਤੇ ਅੱਜ ਕੀਤਾ ਉਦਘਾਟਨ
*ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ* **ਅਕਤੂਬਰ 2023 ਵਿੱਚ...
ਪਿਛਲੇ ਚਾਰ ਸਾਲਾਂ ਦਾ ਸਿਹਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਦੀ ਜਨਤਾ 2007-2017 ਦਾ ਕਾਲਾ ਦੌਰ ਭੁੱਲੀ ਨਹੀਂ ਹੈ, ਸੁਖਬੀਰ ਬਾਦਲ ਦੇ 'ਆਪ' 'ਤੇ ਲਾਏ ਦੋਸ਼ ਬੇਬੁਨਿਆਦ ਹਨ: ਪੰਨੂ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼
ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ
ਚੇਅਰਮੈਨ ਖੋਸਾ ਵੱਲੋਂ ਅੰਬੇਦਕਰ ਨਗਰ ਵਿੱਚ ਧਰਮਸ਼ਾਲਾ ਲਈ ਸਾਢੇ 12 ਲੱਖ ਰੁਪਏ ਦੇ ਫੰਡ ਜਾਰੀ
ਪੰਜਾਬ ਸਰਕਾਰ ਪਿੰਡਾਂ ’ਚ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਰਵਜੋਤ ਸਿੰਘ