’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 2 ਜੁਲਾਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 123ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.8 ਕਿਲੋ ਹੈਰੋਇਨ, 3 ਕਿਲੋ ਅਫੀਮ ਅਤੇ 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 123 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 20,206 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 91 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 477 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 483 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 59 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।b

Tags:

Advertisement

Latest News

ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ
ਪਟਿਆਲਾ, 16, ਮਈ, 2026, (ਆਜ਼ਾਦ ਸੋਚ ਨਿਊਜ਼):-  ਗਰਮੀ ਦੇ ਮੌਸਮ ਵਿੱਚ ਸਰੀਰ ਨੂੰ ਸਿਹਤਮੰਦ ਅਤੇ ਹਾਈਡ੍ਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ...
ਦਿੱਲੀ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਇੱਕ ਬਹੁਤ ਹੀ ਸਖ਼ਤ ਅਤੇ ਵੱਡਾ ਫੈਸਲਾ ਲਿਆ ਹੈ
ਹਰਿਆਣਾ ਸਰਕਾਰ ਨੇ ਰਾਜ ਭਰ ਵਿੱਚ ਕਾਮਨ ਸਰਵਿਸ ਸੈਂਟਰਾਂ ਰਾਹੀਂ ਕਿਸਾਨ ਰਜਿਸਟ੍ਰੇਸ਼ਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਹਲਕੀ ਬਾਰਿਸ਼ ਤੋਂ ਬਾਅਦ,ਮੌਸਮ ਇੱਕ ਵਾਰ ਫਿਰ ਪੂਰੀ ਤਰ੍ਹਾਂ ਖੁਸ਼ਕ ਹੋ ਗਿਆ ਹੈ
ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਸੁਬਾਨਾ ਪਿੰਡ ਵਿਚ ਇਕ ਨੌਜਵਾਨ ਦਾ ਗੋ*ਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ
ਕੇਂਦਰ ਸਰਕਾਰ ਅਤੇ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ
 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂ.ਏ.ਈ. ਜਾ ਕੇ ਕੀਤੇ ਵੱਡੇ ਸਮਝੌਤੇ