ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਚੰਡੀਗੜ੍ਹ, 5 ਜੂਨ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ  ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸੰਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ,“ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਤਹਿਤ ਰਜਿਸਟਰ ਹੋਏ ਹਨ।”

ਉਹਨਾਂ ਦੱਸਿਆ ਕਿ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਵਾਲੀ ਇਹ ਯੋਜਨਾ ਸਮੇਂ ਸਿਰ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਮੁਲਾ ਸਹਾਰਾ ਬਣ ਕੇ ਉੱਭਰੀ ਹੈ।

ਡਾ. ਬਲਬੀਰ ਸਿੰਘ ਨੇ ਕਿਹਾ,“ਜੇਕਰ ਸਮੇਂ ਸਿਰ ਇਲਾਜ ਨਾ ਮਿਲੇ ਤਾਂ ਸਾਹ ਸੰਬੰਧੀ ਬੀਮਾਰੀਆਂ ਜਾਨਲੇਵਾ ਰੂਪ ਧਾਰ ਸਕਦੀਆਂ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹੁਣ ਪਰਿਵਾਰਾਂ ਨੂੰ ਮੈਡੀਕਲ ਐਮਰਜੈਂਸੀ ਦੌਰਾਨ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਚਿੰਤਾ ਨਹੀਂ ਰਹੀ । ਮਰੀਜ਼ ਬਿਨਾਂ ਕਿਸੇ ਦੇਰੀ ਦੇ ਕੈਸ਼ਲੈੱਸ ਇਲਾਜ ਪ੍ਰਾਪਤ ਕਰ ਸਕਦੇ ਹਨ।”

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਅਤੇ ਵਧਦੇ ਹਵਾ ਪ੍ਰਦੂਸ਼ਣ ਦੇ ਦੌਰਾਨ ਸਾਹ ਸੰਬੰਧੀ ਰੋਗ ਹਸਪਤਾਲ ਵਿੱਚ ਦਾਖ਼ਲ ਹੋਣ ਦੇ ਸਭ ਤੋਂ ਆਮ ਕਾਰਨਾਂ ਵਿੱਚੋਂ ਇੱਕ ਹਨ। ਉਨ੍ਹਾਂ ਕਿਹਾ,“ਅਕਸਰ ਖੰਘ, ਬੁਖ਼ਾਰ ਜਾਂ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਮਾਮੂਲੀ ਲੱਗਣ ਵਾਲੀਆਂ ਸਮੱਸਿਆਵਾਂ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਗੰਭੀਰ ਰੂਪ ਧਾਰਨ ਕਰ ਲੈਂਦੀਆਂ  ਹਨ।”

ਮੰਤਰੀ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਪਹਿਲਾਂ ਕਈ ਪਰਿਵਾਰ ਹਸਪਤਾਲ ਜਾਣ ਵਿੱਚ ਦੇਰੀ ਕਰ ਦਿੰਦੇ ਸਨ, ਜਿਸ ਨਾਲ ਬੀਮਾਰੀ ਗੰਭੀਰ ਹੋ ਜਾਂਦੀ ਸੀ ਅਤੇ ਇਲਾਜ ਦਾ ਖ਼ਰਚ ਵੀ ਵਧ ਜਾਂਦਾ ਸੀ। ਉਨ੍ਹਾਂ ਕਿਹਾ,“2,300 ਤੋਂ ਵੱਧ ਪ੍ਰਕਿਰਿਆਵਾਂ ਅਤੇ ਇਲਾਜਾਂ ਲਈ ਉਪਲੱਬਧ ਕੈਸ਼ਲੈੱਸ ਸਹੂਲਤ ਮਰੀਜ਼ਾਂ ਨੂੰ ਬੀਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਹੀ ਡਾਕਟਰੀ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰ ਰਹੀ ਹੈ।”

ਸਸਤੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਯੋਜਨਾ ਪਰਿਵਾਰਾਂ ’ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣ ਦੇ ਨਾਲ-ਨਾਲ ਸਮੇਂ ਸਿਰ ਇਲਾਜ ਨੂੰ ਉਤਸ਼ਾਹਿਤ ਕਰ ਰਹੀ ਹੈ, ਜਿਸ ਨਾਲ ਪੂਰੇ ਪੰਜਾਬ ਵਿੱਚ ਸਿਹਤ ਨਤੀਜਿਆਂ ਵਿੱਚ ਸੁਧਾਰ ਹੋ ਰਿਹਾ ਹੈ।”

ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ, ਪਟਿਆਲਾ ਦੇ ਪਲਮੋਨੋਲੋਜਿਸਟ ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਸਾਹ ਸੰਬੰਧੀ ਰੋਗਾਂ ਦੇ ਇਲਾਜ ਲਈ ਹਸਪਤਾਲ ਪਹੁੰਚਣ ਵਿੱਚ ਦੇਰੀ ਅੱਜ ਵੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ, “ਜ਼ਿਆਦਾਤਰ ਸਾਹ ਸੰਬੰਧੀ ਰੋਗਾਂ ਦਾ ਇਲਾਜ ਸ਼ੁਰੂਆਤੀ ਪੜਾਅ ਵਿੱਚ ਕਿਤੇ ਵੱਧ ਪ੍ਰਭਾਵਸ਼ਾਲੀ ਹੁੰਦਾ ਹੈ। ਪਰ ਕਈ ਮਰੀਜ਼ ਉਦੋਂ ਹਸਪਤਾਲ ਪਹੁੰਚਦੇ ਹਨ ਜਦੋਂ ਉਨ੍ਹਾਂ ਦੀ ਹਾਲਤ ਕਾਫ਼ੀ ਵਿਗੜ ਚੁੱਕੀ ਹੁੰਦੀ ਹੈ, ਕਿਉਂਕਿ ਪਰਿਵਾਰ ਇਲਾਜ ਲਈ ਪੈਸੇ ਦਾ ਪ੍ਰਬੰਧ ਕਰਨ ਵਿੱਚ ਲੱਗੇ ਰਹਿੰਦੇ ਹਨ। ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਣ ਵਾਲਾ ਕੈਸ਼ਲੈੱਸ ਇਲਾਜ ਇਸ ਪਾੜੇ ਨੂੰ ਘਟਾਉਣ ਵਿੱਚ ਮਦਦ ਕਰ ਰਿਹਾ ਹੈ।”

ਡਾ. ਜੋਰਾਵਰ ਸਿੰਘ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਅਤੇ ਮੌਸਮੀ ਧੁੰਦ (ਸਮੌਗ) ਵਰਗੇ ਕਾਰਨਾਂ ਕਰਕੇ ਸਾਹ ਸੰਬੰਧੀ ਰੋਗਾ ਲਗਾਤਾਰ ਵਧ ਰਹੇ ਹਨ । ਉਨ੍ਹਾਂ ਕਿਹਾ, “ਬਜ਼ੁਰਗਾਂ, ਬੱਚਿਆਂ ਅਤੇ ਸ਼ੂਗਰ ਤੇ ਗੁਰਦੇ ਦੀਆਂ ਬੀਮਾਰੀਆਂ ਵਰਗੀਆਂ ਹੋਰ ਗੰਭੀਰ ਬੀਮਾਰੀਆਂ ਨਾਲ ਪੀੜਤ ਮਰੀਜ਼ਾਂ ਵਿੱਚ ਗੰਭੀਰ ਸਿਹਤ ਸਮੱਸਿਆਂਵਾਂ ਦਾ ਖ਼ਤਰਾ ਹੋਰ ਵੀ ਵੱਧ ਹੁੰਦਾ ਹੈ।”

ਉਨ੍ਹਾਂ ਦੱਸਿਆ ਕਿ ਸਾਹ ਲੈਣ ਵਿੱਚ ਅਸਮਰੱਥਤ  ਕਈ ਮਰੀਜ਼ਾਂ ਦਾ ਵੀ ਇਸ ਯੋਜਨਾ ਤਹਿਤ ਇਲਾਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਅਚਨਚੇਤ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਿਆ।

ਨਾਗਰਿਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਡਾ. ਜੋਰਾਵਰ ਸਿੰਘ ਨੇ ਸਿਗਰਟਨੋਸ਼ੀ ਅਤੇ ਦੂਜਿਆਂ ਦੇ ਸਿਗਰਟ ਦੇ ਧੂੰਏਂ (ਸੈਕਿੰਡ-ਹੈਂਡ ਸਮੋਕ) ਤੋਂ ਬਚਣ, ਧੂੜ ਜਾਂ ਰਸਾਇਣਾਂ ਨਾਲ ਸਬੰਧਿਤ ਕੰਮ ਵਾਲੀਆਂ ਥਾਂਵਾਂ ’ਤੇ ਸੁਰੱਖਿਆ ਉਪਕਰਨਾਂ ਦੀ ਵਰਤੋਂ ਕਰਨ ਅਤੇ ਘਰਾਂ ਵਿੱਚ ਢੁੱਕਵੇਂ ਹਵਾਦਾਰੀ ਪ੍ਰਬੰਧ ਯਕੀਨੀ ਬਣਾਉਣ ਦੀ ਵੀ ਸਲਾਹ ਦਿੱਤੀ।

 

Advertisement

Latest News

ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ ਮੁੱਖ ਮੰਤਰੀ ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੀ ਪ੍ਰਗਤੀ ਦੀ...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ
'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਪੰਜਾਬ ਦੀਆਂ 97 ਫ਼ੀਸਦੀ ਔਰਤਾਂ ਨੂੰ ਬਣਾਏਗੀ ਸਮਰੱਥ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹਰਭਜਨ ਸਿੰਘ ਈਟੀਓ ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਸੀ.ਈ.ਉ.ਪੰਜਾਬ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜਨ ਸਬੰਧੀ ਆਈ.ਟੀ. ਮਾਡਿਊਲਾਂ 'ਤੇ ਸਿਖਲਾਈ ਸੈਸ਼ਨ ਕਰਵਾਇਆ
ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ
ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ