’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ 79 ਦਿਨਾਂ ਵਿੱਚ 500 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ

ਚੰਡੀਗੜ੍ਹ, 19 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪੰਜਾਬ ਪੁਲਿਸ ਨੇ ਸਿਰਫ 79 ਦਿਨਾਂ ਵਿੱਚ 515 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ 1 ਮਾਰਚ, 2025 ਨੂੰ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਹੁਣ ਤੱਕ 7128 ਐਫਆਈਆਰ ਦਰਜ ਕੀਤੀਆਂ ਹਨ ਅਤੇ 11954 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਨਸ਼ਾ ਮੁਕਤ ਪੰਜਾਬ ਪ੍ਰਤੀ ਪੁਲਿਸ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਿਰਦੇਸ਼ ਦਿੱਤੇ ਸਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕਰ ਰਹੀ ਹੈ ਜਿਸ ਵਿੱਚ ਸੂਬੇ ਭਰ ‘ਚ ਘੇਰਾਬੰਦੀ ਅਤੇ ਸਰਚ ਆਪਰੇਸ਼ਨ, ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਅਤੇ ਡਰੱਗ ਹੌਟਸਪੌਟਸ 'ਤੇ ਛਾਪੇਮਾਰੀ ਸ਼ਾਮਲ ਹੈ।

ਵਿਸ਼ੇਸ਼ ਡਾਇਰੈਕਟਰ ਜਨਰਲ (ਵਿਸ਼ੇਸ਼ ਡੀਜੀਪੀ) ਆਫ਼ ਪੁਲਿਸ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਕਿ ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਦੱਸਿਆ ਕਿ 515 ਕਿਲੋਗ੍ਰਾਮ ਹੈਰੋਇਨ ਤੋਂ ਇਲਾਵਾ, ਪੁਲਿਸ ਨੇ 224 ਕਿਲੋਗ੍ਰਾਮ ਅਫੀਮ, 124 ਕੁਇੰਟਲ ਭੁੱਕੀ, 8 ਕਿਲੋਗ੍ਰਾਮ ਚਰਸ, 150 ਕਿਲੋਗ੍ਰਾਮ ਗਾਂਜਾ, 2.5 ਕਿਲੋਗ੍ਰਾਮ ਆਈਸੀਈ, 24.22 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ, ਅਤੇ 9.70 ਕਰੋੜ ਰੁਪਏ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਤਿੰਨ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 515 ਕਿਲੋ ਹੈਰੋਇਨ ਦੀ ਬਰਾਮਦਗੀ ਪੰਜਾਬ ਪੁਲਿਸ ਦੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਦ੍ਰਿੜ ਸੰਕਲਪ ਦਾ ਪ੍ਰਮਾਣ ਹੈ।

79ਵੇਂ ਦਿਨ ਦੇ ਨਤੀਜਿਆਂ ਦੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 147 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 84 ਕਿਲੋ ਭੁੱਕੀ, 73000 ਰੁਪਏ ਅਤੇ 1.22 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 505 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 109 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 692 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 49 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ