ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ: ਡਾ ਕਵਿਤਾ ਸਿੰਘ

ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ: ਡਾ ਕਵਿਤਾ ਸਿੰਘ

ਫਾਜਿਲਕਾ 1 ਅਪ੍ਰੈਲ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਵਿਸ਼ਿਆਂ ਤੇ ਜਾਗਰੂਕਤਾ ਗਤੀਵਿਧੀਆਂ ਚੱਲ ਰਹੀਆਂ ਹਨ। ਅੱਜ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਬਦਲ ਨਹੀਂ ਹੈ। ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਗਰਭਵਤੀ ਮਾਵਾਂਦੁੱਧ ਪਿਲਾਉਂਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸੰਪੂਰਨ ਜਾਣਕਾਰੀ ਹੋਣੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ ਜ਼ੋ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ।

ਉਹਨਾਂ ਦੱਸਿਆ ਕਿ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਜਰੂਰੀ ਹੈ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ। ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਉਹਨਾਂ ਕਿਹਾ ਕਿ ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ।

ਉਹਨਾਂ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ। ਨਵ ਜਨਮੇ ਬੱਚੇ ਦੇ ਹੱਥ ਵਿੱਚ ਜਾਂ ਉਸ ਦੇ ਸਰੀਰ ਤੇ ਕੋਈ ਵੀ ਗਿਫ਼ਟ ਜਾਂ ਪੈਸੇ ਆਦਿ ਨਹੀਂ ਦੇਣੇ ਚਾਹੀਦੇ। 

ਇਸ ਸਮੇਂ ਵਿਨੋਦ ਖੁਰਾਣਾ ਜਿਲ੍ਹਾ ਮਾਸ ਮੀਡੀਆ ਅਫ਼ਸਰਦਿਵੇਸ਼ ਕੁਮਾਰ ਬੀਈਈ ਹਾਜ਼ਰ ਸਨ।

 

 
 
Tags:

Advertisement

Latest News

ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
New Delhi,27 July,2024,(Azad Soch News):- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਬਜਟ (ਬਜਟ 2024) ਵਿੱਚ ਕਈ ਵੱਡੇ ਐਲਾਨ...
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ
ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ’ਚ ਹੇਰਾਫੇਰੀ ਦੀ ਕੋਸ਼ਿਸ਼ ਕਰਨ ਐਕਸੀਅਨ,ਜੇ.ਈ ਤੇ ਸਟੋਰ ਕੀਪਰ ਮੁੱਅਤਲ : ਹਰਭਜਨ ਸਿੰਘ
ਭਾਰਤ-ਸ਼੍ਰੀਲੰਕਾ ਵਿਚਕਾਰ ਅੱਜ ਪਹਿਲਾT-20 Match ਖੇਡਿਆ ਜਾਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 27-07-2024 ਅੰਗ 826
ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਵਿੱਚ ਅਹਿਮ ਯੋਗਦਾਨ ਪਾਇਆ-ਡਾ. ਬਲਜੀਤ ਕੌਰ