ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ

ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ

ਸੰਗਰੂਰ, 05 ਜੁਲਾਈ-      ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਕੀਤੇ ਵਾਅਦੇ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਪਿੰਡ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰ ਸਕਣ।"

ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਨਤਮ ਅਤੇ ਹਾਈ-ਟੈਕ ਕਸਰਤ ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ। ਇਹ ਜਿਮ ਪਿੰਡ ਦੇ ਹਰ ਵਰਗ ਦੇ ਨੌਜਵਾਨਾਂ ਲਈ ਬਿਲਕੁਲ ਮੁਫ਼ਤ ਉਪਲਬਧ ਰਹੇਗਾ ਤਾਂ ਜੋ ਆਰਥਿਕ ਤੰਗੀ ਕਿਸੇ ਦੀ ਸਿਹਤ ਦੇ ਰਾਹ ਵਿੱਚ ਰੋੜਾ ਨਾ ਬਣੇ।

ਵਿਧਾਇਕਾ ਭਰਾਜ ਨੇ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਵਾਅਦੇ ਕੀਤੇ ਸਨ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾ ਰਹੀ ਹੈ। ਹਲਕਾ ਸੰਗਰੂਰ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੂੰ ਇਸ ਜਿਮ ਦੀ ਸਹੀ ਸਾਂਭ-ਸੰਭਾਲ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਪਿੰਡ ਵਿੱਚ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

ਇਸ ਉਦਘਾਟਨੀ ਸਮਾਰੋਹ ਦੌਰਾਨ ਪਾਰਟੀ ਦੇ ਸੀਨੀਅਰ ਆਗੂ, ਸਰਪੰਚ ਹਰਜਿੰਦਰ ਸਿੰਘ,
ਪਿੰਡ ਦੇ ਪੰਚ, ਕਲੱਬ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ