ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

 ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ

ਗੁਰਦਾਸਪੁਰ, 23 ਮਈ ( ) - ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਸਥਾਨਿਕ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਐੱਮਪੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਐੱਮਪੀ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਕੀਤੀ ਗਈ। ਦਿਸ਼ਾ ਕਮੇਟੀ ਦੀ ਮੀਟਿੰਗ ਵਿੱਚ ਫ਼ਤਹਿਗੜ੍ਹ ਚੂੜੀਆਂ ਦੇ ਵਿਧਾਇਕ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਗੁਰਦਾਸਪੁਰ ਦੇ ਵਿਧਾਇਕ ਸ. ਬਰਿੰਦਰਮੀਤ ਸਿੰਘ ਪਾਹੜਾ, ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਅਤੇ ਦਿਸ਼ਾ ਕਮੇਟੀ ਦੇ ਮੈਂਬਰ ਸ੍ਰੀ ਅਸ਼ੋਕ ਚੌਧਰੀ, ਸ੍ਰੀ ਰਾਜੇਸ਼ ਕਵਾਤਰਾ, ਸ੍ਰੀਮਤੀ ਅਨੀਤਾ ਕੁਮਾਰੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਪੀ. ਜੁਗਰਾਜ ਸਿੰਘ ਤੋਂ ਇਲਾਵਾ ਸਮੂਹ ਐੱਸ.ਡੀ.ਐੱਮ. ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ। 
 
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਮ.ਪੀ. ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਐੱਮਪੀ ਲੈਡ ਸਕੀਮ, ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮ੍ਰਿਤ ਸਰੋਵਰ, ਮਗਨਰੇਗਾ, ਸਾਂਸਦ ਅਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਅਵਾਸ ਯੋਜਨਾ (ਪੇਂਡੂ ਤੇ ਸ਼ਹਿਰੀ), ਨੈਸ਼ਨਲ ਹੈਲਥ ਮਿਸ਼ਨ, ਇਨਟੈੱਗਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ, ਬੇਟੀ ਪੜ੍ਹਾਓ, ਸਮੱਗਰਾ ਸਿੱਖਿਆ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਗ੍ਰਾਂਮ ਸੜਕ ਯੋਜਨਾ, ਰਾਸ਼ਟਰੀਯ ਬੁਢਾਪਾ ਪੈਨਸ਼ਨ ਸਕੀਮ, ਰਾਸ਼ਟਰੀਯ ਵਿਧਵਾ ਪੈਨਸ਼ਨ ਸਕੀਮ, ਰਾਸ਼ਟਰੀਯ ਡਿਸਏਬਲਡ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਸ਼ਿਆਮਾ ਪ੍ਰਸ਼ਾਦ ਮੁਖਰਜੀ ਅਰਬਨ ਮਿਸ਼ਨ, ਦੀਨ ਦਿਆਲ ਉਪਾਧਿਆਇ ਗ੍ਰਾਮੀਨ ਕੋਸ਼ਲਿਆ ਯੋਜਨਾ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਵੱਛ ਭਾਰਤ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਕੀਮਾਂ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਹੋਰ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। 
 
ਲੋਕ ਸਭਾ ਮੈਂਬਰ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਮੌਕੇ 'ਤੇ ਜਾ ਮੁਆਇਨਾ ਕਰਨ ਅਤੇ ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਭਲਾਈ ਯੋਜਨਾ ਨੂੰ ਲਾਗੂ ਕਰਨ ਵਿੱਚ ਜਾਂ ਕਿਸੇ ਵਿਕਾਸ ਕਾਰਜ ਵਿੱਚ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਪਿੰਡਾਂ ਵਿੱਚ ਕੈਂਪ ਲਗਾਏ ਜਾਣ। 
 
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਲੋਕ ਸਭਾ ਮੈਂਬਰ ਸਾਹਿਬਾਨ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾਣਗੇ। 
 
ਇਸ ਮੌਕੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਰਿੰਦਰਮੀਤ ਸਿੰਘ ਪਾਹੜਾ, ਅਰੁਣਾ ਚੌਧਰੀ ਤੇ ਗੁਰਦੀਪ ਸਿੰਘ ਰੰਧਾਵਾ ਤੇ ਦਿਸ਼ਾ ਕਮੇਟੀ ਦੇ ਮੈਂਬਰਾਂ ਨੇ ਆਪਣੇ ਵਿਚਾਰ ਰੱਖੇ। ਮੀਟਿੰਗ ਦੌਰਾਨ ਮੇਅਰ ਨਗਰ ਨਿਗਮ ਬਟਾਲਾ ਸੁਖਦੀਪ ਸਿੰਘ ਤੇਜਾ, ਨਗਰ ਕੌਂਸਲ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ, ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ, ਸਰਪੰਚ ਯਕੀਨ ਸਿੰਘ ਔਲਖ, ਤਕਦੀਰ ਸਿੰਘ ਢਡਿਆਲਾ, ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ, ਦਲਜੀਤ ਸਿੰਘ ਚੂਹੇਵਾਲ ਸਮੇਤ ਹੋਰ ਵੀ ਆਗੂ ਹਾਜ਼ਰ ਸਨ।
Tags:

Advertisement

Latest News

ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ  ਨੇ Orange Alerts ਅਤੇ Yellow Alerts ਜਾਰੀ ਕੀਤੇ ਹਰਿਆਣਾ ਵਿੱਚ ਮੀਂਹ ਦੀ ਭਵਿੱਖਬਾਣੀ ਕਰਦੇ ਹੋਏ,ਮੌਸਮ ਵਿਭਾਗ ਨੇ Orange Alerts ਅਤੇ Yellow Alerts ਜਾਰੀ ਕੀਤੇ
Hisar,22,JUN,2025,(Azad Soch News):- ਹਰਿਆਣਾ ਦੇ ਪੰਜ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਮੀਂਹ ਪਿਆ,ਮੌਸਮ ਵਿਭਾਗ (Department of Meteorology) ਨੇ ਸੱਤ ਜ਼ਿਲ੍ਹਿਆਂ ਵਿੱਚ...
ਭਗਵਾਨ ਵਾਲਮੀਕਿ ਸ਼ੋਭਾ ਯਾਤਰਾ ਪ੍ਰਬੰਧਕ ਕਮੇਟੀ, ਚੰਡੀਗੜ੍ਹ ਦੇ ਚੇਅਰਮੈਨ ਦੀ ਕਾਰ 'ਤੇ ਚਲਾਈਆਂ ਗੋਲੀਆਂ,ਦੋ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ
ਬਿਹਾਰ 'ਚ ਸੀਬੀਆਈ ਦਾ ਛਾਪਾ
ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621