ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ 'ਤੇ ਰੱਖਣ ਦੀ ਮੰਗ ਕੀਤੀ
New Delhi,09,AUG,2025,(Azad Soch News):- ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਨੇ ਪਾਰਲੀਮੈਂਟ ਵਿੱਚ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਵੇਂ ਸਿੱਖ ਗੁਰੂ ਦੀ ਬੇਮਿਸਾਲ ਕੁਰਬਾਨੀ ਬਦਲੇ ਆਦਰ ਵਜੋਂ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਰੇਲਵੇ ਸਟੇਸ਼ਨ (Sri Guru Tegh Bahadur Railway Station) ਰੱਖਿਆ ਜਾਵੇ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਯਾਦ ਕਰਵਾਉਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ,ਜਿਨ੍ਹਾਂ ਨੂੰ ਹਿੰਦ ਦੀ ਚਾਦਰ ਵਜੋਂ ਜਾਣਿਆ ਜਾਂਦਾ ਹੈ, ਨੇ 1675 ਵਿੱਚ ਆਪਣੇ ਧਰਮ ਲਈ ਨਹੀਂ ਸਗੋਂ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਆਜ਼ਾਦੀ ਦੀ ਰੱਖਿਆ ਲਈ ਸ਼ਹਾਦਤ ਦਿੱਤੀ ਸੀ,ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ਵ ਦੇ ਇਤਿਹਾਸ ਵਿੱਚ ਮਨੁੱਖੀ ਅਧਿਕਾਰਾਂ ਲਈ ਦਰਜ ਹੋਈ ਪਹਿਲੀ ਕੁਰਬਾਨੀ ਹੈ,ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ (Gurdwara Sri Sis Ganj Sahib) ਵਿਖੇ ਉਨ੍ਹਾਂ ਦੀ ਸ਼ਹਾਦਤ ਦੇ ਪਵਿੱਤਰ ਸਥਾਨ ਦੇ ਨੇੜੇ ਸਥਿਤ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਗੂਰੂ ਸਾਹਿਬ ਦੇ ਨਾਂ ਤੇ ਰੱਖਣਾ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ।


