ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਜੀਰਕਪੁਰ ਮਿਉਂਸਪਲ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ

ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਜੀਰਕਪੁਰ ਮਿਉਂਸਪਲ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ

ਜ਼ੀਰਕਪੁਰ (ਐੱਸ.ਏ.ਐੱਸ. ਨਗਰ), 5 ਦਸੰਬਰ, 2025:

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਅੱਜ ਜ਼ੀਰਕਪੁਰ ਨਗਰ ਕੌਂਸਲ ਵਿਖੇ ਸਫਾਈ ਕਾਮਿਆਂ ਲਈ ਆਯੋਜਿਤ ਮਨੁੱਖੀ ਅਧਿਕਾਰ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਸਫਾਈ ਕਾਮਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕੀਤਾ।

ਇਸ ਮੌਕੇ ਬੌਲਦਿਆਂ ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਹਰ ਵਰਗ ਦੇ ਮਾਨਵੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਦਾ ਮਨੋਰਥ ਹੀ ਆਮ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਪੱਧਰ ਤੇ ਉਲੰਘਣਾ ਨਾ ਹੋਣ ਦੇਣਾ ਹੈ। ਉਹਨਾਂ ਸਫਾਈ ਕਾਮਿਆਂ ਦੀ ਸਮਾਜ ਵਿੱਚ ਅਹਿਮ ਭੂਮਿਕਾ ਬਾਰੇ ਬੋਲਦਿਆਂ ਕਿਹਾ ਕਿ ਜੇਕਰ ਸਫਾਈ ਕਰਮਚਾਰੀ ਤਨਦੇਹੀ ਨਾਲ ਆਪਣੀ ਡਿਊਟੀ ਨਾ ਨਿਭਾਉਣ ਤਾਂ ਸਮਾਜ ਵਿੱਚ ਹਰ ਪਾਸੇ ਗੰਦਗੀ ਦਾ ਖਿਲਾਰਾ ਹੋ ਜਾਵੇਗਾ। ਉਹਨਾਂ ਕਿਹਾ ਇਸ ਲਈ ਸਾਨੂੰ ਸਭਨਾਂ ਨੂੰ ਸਫਾਈ ਕਰਮਚਾਰੀਆਂ ਦੇ ਧੰਨਵਾਦੀ ਹੁੰਦੇ ਹੋਏ ਉਹਨਾਂ ਨਾਲ ਬਹੁਤ ਹੀ ਨਿਮਰਤਾ ਵਾਲਾ ਵਿਹਾਰ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਫਾਈ ਕਾਮਿਆਂ ਦਾ ਕਿਸੇ ਵੀ ਪੱਧਰ ਤੇ ਕਿਸੇ ਵੀ ਤਰ੍ਹਾਂ ਦਾ ਸ਼ੋਸ਼ਣ ਨਾ ਹੋਵੇ ਅਤੇ ਨਗਰ ਕੌਂਸਲਾਂ ਅਤੇ ਪ੍ਰਸ਼ਾਸਨ ਇਸ ਪ੍ਰਤੀ ਪੂਰਾ ਧਿਆਨ ਰੱਖੇ।

ਉਹਨਾਂ ਇਹ ਵੀ ਆਖਿਆ ਕਿ ਕੂੜਾ ਚੁੱਕਣ ਲਈ ਕੰਪਨੀਆਂ ਦੀ ਆਮਦ ਦੇ ਮੱਦੇ ਨਜ਼ਰ ਪ੍ਰਸ਼ਾਸਨ ਅਤੇ ਨਗਰ ਕੌਂਸਲਾਂ ਦੀ ਜਿੰਮੇਵਾਰੀ ਸਫਾਈ ਕਾਮਿਆਂ ਪ੍ਰਤੀ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਪੂਰੀ ਤਰ੍ਹਾਂ ਖਿਆਲ ਰੱਖਣਾ ਚਾਹੀਦਾ ਹੈ ਕਿ ਠੋਸ ਕੂੜਾ ਕਰਕਟ ਸੰਭਾਲਣ ਲਈ ਕੰਪਨੀਆਂ ਜਾਂ ਠੇਕੇਦਾਰਾਂ ਦੀ ਆਮਦ ਦੇ ਮੱਦੇ ਨਜ਼ਰ ਸਫਾਈ ਕਰਮਚਾਰੀਆਂ ਦੇ ਹਿੱਤ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਨਾ ਹੋਣ।

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼੍ਰੀ ਪ੍ਰਿਆਂਕ ਕਾਨੂੰਗੋ ਵੱਲੋਂ ਇਹ ਵੀ ਕਿਹਾ ਗਿਆ ਕਿ ਆਜੀਵਿਕਾ ਮਿਸ਼ਨ ਤਹਿਤ ਔਰਤਾਂ ਦੇ ਸੈਲਫ ਹੈਲਪ ਗਰੁੱਪ ਬਣਾਏ ਜਾਣ। ਉਸ ਵਿੱਚ ਗਰੀਬ ਅਤੇ ਵਿਧਵਾ ਔਰਤਾਂ ਨੂੰ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹੋਰ ਕੰਮਾਂ ਦੇ ਨਾਲ-ਨਾਲ ਝਾੜੂ ਬਣਾਉਣ ਦਾ ਕੰਮ ਵੀ ਦਿੱਤਾ ਜਾਵੇ ਅਤੇ ਮਿਊਂਸਪਲ ਸੰਸਥਾਵਾਂ ਉਨ੍ਹਾਂ ਪਾਸੋਂ ਝਾੜੂ ਖਰੀਦਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਫਾਈ ਕਾਮਿਆਂ ਪੂਰਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਕਿਸੇ ਦਾ ਵੀ ਸ਼ੋਸ਼ਣ ਨਹੀਂ ਹੋਣਾ ਚਾਹੀਦਾ।  

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਸਾਰਿਆਂ ਸਫਾਈ ਕਰਮਚਾਰੀਆਂ ਅਤੇ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਦੀ ਭਲਾਈ ਪ੍ਰਤੀ ਪ੍ਰਸ਼ਾਸਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਕਰਮਚਾਰੀਆਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਨਿਰੰਤਰ ਯਤਨਸ਼ੀਲ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਮਾਗਮ ਦੌਰਾਨ ਸਫਾਈ ਕਰਮਚਾਰੀਆਂ ਅਤੇ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਵੱਲੋਂ ਰੱਖੀਆਂ ਗਈਆਂ ਮੰਗਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਸੰਬੰਧਿਤ ਅਧਿਕਾਰੀਆਂ ਰਾਹੀਂ ਉਨ੍ਹਾਂ ਨੂੰ ਪੂਰਾ ਕਰਨ ਲਈ ਯਤਨ ਕੀਤੇ ਜਾਣਗੇ।

ਇਸ ਮੌਕੇ ਕਾਰਜ ਸਾਧਕ ਅਫਸਰ ਜੀਰਕਪੁਰ ਪਰਵਿੰਦਰ ਸਿੰਘ ਭੱਟੀ, ਚਰਨਪਾਲ ਸਿੰਘ ਮਿਊਂਸਪਲ ਇੰਜਨੀਅਰ ਅਤੇ ਸਫਾਈ ਕਰਮਚਾਰੀ ਹਾਜ਼ਰ ਸਨ। 

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ