ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

ਤਰਨ ਤਾਰਨ, 07 ਜਨਵਰੀ (       ) - ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਆਗਾਜ਼ ਕਰਨਗੇ।

ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਚਲਾਈਆਂ ਸਿਹਤ ਯੋਜਨਾਵਾਂ ਵਿੱਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਦਾ ਹੱਕ ਹਰ ਨਿਵਾਸੀ ਨੂੰ ਹੋਵੇਗਾ ਅਤੇ ਕਿਸੇ ਵੀ ਪਰਿਵਾਰ ਨੂੰ ਇਸਦੇ ਲਾਭ ਤੋਂ ਬਾਹਰ ਨਹੀਂ ਰੱਖਿਆ ਜਾਵੇਗਾ। ਇਸ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਦੋਵੇਂ ਪ੍ਰਕਾਰ ਦੇ ਐਮਪੈਨਲ ਹਸਪਤਾਲਾਂ ਵਿੱਚ ਇਲਾਜ ਕਰਵਾਇਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਇਹ ਯੋਜਨਾ ਸੂਬੇ ਲਈ ਸਿਹਤ ਖੇਤਰ ਵਿੱਚ ਇਕ ਕ੍ਰਾਂਤੀਕਾਰਕ ਕਦਮ ਸਾਬਤ ਹੋਵੇਗੀ, ਜਿਸ ਨਾਲ ਹਰ ਘਰ ਨੂੰ ਗੁਣਵੱਤਾ ਭਰਪੂਰ ਅਤੇ ਮੁਫ਼ਤ ਇਲਾਜ ਦੀ ਪੂਰੀ ਗਰੰਟੀ ਮਿਲੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਇਹ ਕਦਮ ਸੂਬਾ ਵਾਸੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ। 

Advertisement

Latest News

ਪੰਜਾਬ ਵਿਧਾਨ ਸਭਾ  ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ  ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਟੈਕਸਲਾ' ਟੈਲੀਵਿਜ਼ਨ ਦੇ ਸੰਸਥਾਪਕ ਰਾਜਾ ਸਿੰਘ ਓਬਰਾਏ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 4 ਮਾਰਚ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਮਸ਼ਹੂਰ ਟੈਲੀਵਿਜ਼ਨ ਬ੍ਰਾਂਡ ਟੈਕਸਲਾ ਦੇ ਸੰਸਥਾਪਕ ਰਾਜਾ...
ਕਣਕ ਦੀ ਕਟਾਈ ਉਪਰੰਤ ਗੰਨੇ ਦੀ ਬਿਜਾਈ, ਪਨੀਰੀ ਤਿਆਰ ਕਰਕੇ, ਕਰਨੀ ਬਿਹਤਰ ਵਿਕਲਪ : ਕੇਨ ਕਮਿਸ਼ਨਰ
ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਹੋਲਾ ਮਹੱਲਾ ਦੌਰਾਨ ਲੰਗਰਾਂ ਵਿੱਚੋ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਕੇ ਢੁਕਵਾ ਪ੍ਰਬੰਧਨ ਕਰਵਾਇਆ ਜਾ ਰਿਹੇ- ਸੁਖਪਾਲ ਸਿੰਘ
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਨੂੰ ਨਿਰਵਿਘਨ 24/7 ਮਿਲੀ ਜਲ ਸਪਲਾਈ ਤੇ ਸੈਨੀਟੇਸ਼ਨ ਦੀ ਸਹੂਲਤ
ਸਪੀਕਰ ਵੱਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਦੁਆਰਾ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਅਪੀਲ
ਹੋਲੇ-ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਐਮਪੀ ਮਲਵਿੰਦਰ ਕੰਗ ਹੋਏ ਨਤਮਸਤਕ