ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ

ਮੂਨਕ, 05 ਅਪ੍ਰੈਲ-     ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਮੁਹਿੰੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 30.03.2026 ਤੋਂ 05.04.2026 ਤਕ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ ਕਰ ਕੇ 02 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ 2570 ਨਸ਼ੀਲੀਆਂ ਗੋਲੀਆਂ ਅਤੇ 450 ਗ੍ਰਾਮ ਸੁਲਫਾ/ਗਾਂਜਾ ਬ੍ਰਾਮਦ ਕਰਵਾਇਆ ਗਿਆ।

ਅਸਲਾ ਐਕਟ ਅਧੀਨ 01 ਕੇਸ ਦਰਜ ਕਰ ਕੇ ਮੁਲਜ਼ਮ ਪਾਸੋਂ ਇੱਕ ਦੇਸੀ ਕੱਟਾ ਸਮੇਤ 07 ਕਾਰਤੂਸ 12 ਬੋਰ ਬ੍ਰਾਮਦ ਕਰਵਾਏ ਗਏ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ 03 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਅਤੇ 10 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ।

ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 156 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 89 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ ਚੋਰੀ ਦੇ ਇੱਕ ਕੇਸ ਵਿੱਚ ਅਦਾਲਤ ਵੱਲੋਂ ਭਗੌੜੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ। 

Advertisement

Latest News

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਦੇ ਸਿਹਤ ਕਵਰ ਨਾਲ ਐਮਰਜੈਂਸੀ ਇਲਾਜ ਮਿਲ ਰਿਹਾ, ਪੰਜਾਬ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਘਟਿਆ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਦੇ ਸਿਹਤ ਕਵਰ ਨਾਲ ਐਮਰਜੈਂਸੀ ਇਲਾਜ ਮਿਲ ਰਿਹਾ, ਪੰਜਾਬ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਘਟਿਆ
*• ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ
ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ
ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ’
ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ