ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ 470 ਕਿਲੋਗ੍ਰਾਮ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਬਰਾਮਦ ਕੀਤੇ-3 ਚਲਾਨ ਕੱਟੇ

ਨਗਰ ਨਿਗਮ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ 470 ਕਿਲੋਗ੍ਰਾਮ ਪਾਬੰਦੀਸ਼ੁਦਾ ਪਲਾਸਟਿਕ ਲਿਫਾਫੇ ਬਰਾਮਦ ਕੀਤੇ-3 ਚਲਾਨ ਕੱਟੇ

ਬਟਾਲਾ, 15 ਜੁਲਾਈ  (   ) ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਦੇ ਖਿਲਾਫ ਚੈਕਿੰਗ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਨਗਰ ਨਿਗਮ ਬਟਾਲਾ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵਲੋਂ ਸਖ਼ਤ ਕਾਰਵਾਈ ਕਰਦਿਆਂ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਸਬੰਧੀ ਤਿੰਨ ਚਲਾਨ ਕੱਟੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਵੀ ਸੂਰੀਐਸ.ਡੀ.ਓ ਪ੍ਰਦੂਸ਼ਣ ਬੋਰਡ ਬਟਾਲਾ ਅਤੇ ਸੈਨੇਟਰੀ ਇੰਸਪਕੈਟਰ ਵਿਕਾਸ ਵਾਸੂਦੇਵ ਨੇ ਦੱਸਿਆ ਕਿ ਸਾਂਝੀ ਟੀਵਲੋਂ  ਬੱਸ ਅੱਡੇਪਹਾੜੀ ਗੇਟ ਅਤੇ ਮੀਆਂ ਮੁਹੱਲੇ ਵਿਖੇ ਹੋਲੇਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ 470 ਕਿਲੋਗ੍ਰਾਮ ਪਲਾਸਟਿਕ ਦੇ ਲਿਫਾਫਿਆਂ ਦੀ ਰਿਕਵਰੀ ਕੀਤੀ ਗਈ ਹੈ  ਅਤੇ ਮੌਕੇ ਤੇ ਤਿੰਨ ਚਲਾਨ ਕੱਟੇ ਗਏ ਹਨ। ਜਿਨਾਂ ਨੂੰ 17 ਜੁਲਾਈ 2025 ਨੂੰ ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਸਨਮੁੱਖ ਪੇਸ਼ ਹੋਣ ਲਈ ਕਿਹਾ ਗਿਆ ਹੈਜਿਸ ਉਪਰੰਤ ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਉਨਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਇਹ ਤਿੰਨ ਚਲਾਨ ਕਾਲਾ ਕਰਿਆਣਾ ਸਟੋਰਸੋਹਣ ਲਾਲ ਅਤੇ ਵਿਕਰਮ ਦੇ ਕੀਤੇ ਗਏ ਹਨ।

ਉਨ੍ਹਾਂ ਦੁਕਾਨਦਾਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਮੰਜ਼ੂਰਸ਼ੁਦਾ ਲਿਫਾਫੇ ਅਤੇ ਡਿਸਪੋਜ਼ਲ ਦਾ ਸਮਾਨ ਹੀ ਆਪਣੀਆਂ ਦੁਕਾਨਾਂ ਤੇ ਇਸਤੇਮਾਲ ਕਰਨ।

ਉਨਾਂ ਅੱਗੇ ਕਿਹਾ ਕਿ ਆਉਂਦੇ ਦਿਨਾਂ ਦੌਰਾਨ ਉਨ੍ਹਾਂ ਵੱਲੋਂ ਮੁੜ ਚੈਕਿੰਗ ਕੀਤੀ ਜਾਵੇਗੀ ਅਤੇ ਜੇਕਰ ਇਸ ਚੈਕਿੰਗ ਵਿੱਚ ਕੋਈ ਦੁਕਾਨਦਾਰਰੇਹੜੀ ਜਾਂ ਫੜੀ ਵਾਲਾ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫਾਫੇ ਵੇਚਦਾ ਜਾਂ ਰੱਖਦਾ ਪਾਇਆ ਗਿਆ ਤਾਂ ਉਸਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਸਮਾਨ ਜ਼ਬਤ ਕਰ ਲਿਆ ਜਾਵੇਗਾ।

ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਨ ਖ਼ਰੀਦ ਕਰਨ ਸਮੇਂ ਆਪਣੇ ਘਰ ਤੋਂ ਹੀ ਕੱਪੜੇ ਦਾ ਬੈਗ/ਥੈਲਾਂ ਨਾਲ ਲੈ ਕੇ ਜਾਣ ਤਾਂ ਜੋ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਸਭਨਾਂ ਦੇ ਸਾਥ ਨਾਲ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਸ਼ਹਿਰ ਵਿੱਚ ਗੰਦਗੀ ਅਤੇ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਇਸ ਮੌਕੇ ਫੀਲਡ ਅਸਿਸਟੈਂਟ ਜਸਪਾਲ ਸਿੰਘਨਰਾਇਣ ਮਲਹੋਤਰਾ ਅਤੇ ਰਮਨ ਸ਼ਰਮਾ ਵੀ ਮੋਜੂਦ ਸਨ। 

Tags:

Advertisement

Latest News

ਕਰੇਲੇ ਸਾਡੇ ਸਰੀਰ ਲਈ ਬੇਹੱਦ ਲਾਭਕਾਰੀ ਹਨ ਕਰੇਲੇ ਸਾਡੇ ਸਰੀਰ ਲਈ ਬੇਹੱਦ ਲਾਭਕਾਰੀ ਹਨ
ਪਟਿਆਲਾ, 12, ਜੂਨ, 2026, (ਆਜ਼ਾਦ ਸੋਚ ਨਿਊਜ਼):- ਕਰੇਲਾ ਆਪਣੇ ਕੌੜੇ ਸਵਾਦ ਕਰਕੇ ਭਾਵੇਂ ਕਈ ਲੋਕਾਂ ਨੂੰ ਪਸੰਦ ਨਾ ਹੋਵੇ, ਪਰ...
ਚੰਡੀਗੜ੍ਹ ਵਿੱਚ ਪਾਰਾ ਡਿੱਗਿਆ: 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ,ਮੀਂਹ ਨੇ ਸ਼ਹਿਰ ਨੂੰ ਪਾਣੀ ਨਾਲ ਭਰ ਦਿੱਤਾ
ਚੰਡੀਗੜ੍ਹ ਦੀ 'ਅੰਮ੍ਰਿਤ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ' ਅਤੇ 'ਬਿਲਾਸ ਫਾਊਂਡੇਸ਼ਨ' ਵੱਲੋਂ ਸਾਂਝੇ ਤੌਰ 'ਤੇ ਵੀਰਵਾਰ ਨੂੰ ਸੈਕਟਰ 23ਡੀ  ਵਿੱਚ ਇੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ
Samsung Galaxy Z Fold 8 Wide, Z Flip 8, ਭਾਰਤ ਵਿੱਚ ਲਾਂਚ ਦੀ ਤਿਆਰੀ
ਕੇਂਦਰ ਸਰਕਾਰ ਨੇ ਉਦਯੋਗਿਕ ਅਤੇ ਵਪਾਰਕ ਖਪਤਕਾਰਾਂ ਨੂੰ ਨਿਯਮਤ ਪੈਟਰੋਲ ਪੰਪਾਂ ਤੋਂ ਪੈਟਰੋਲ ਅਤੇ ਡੀਜ਼ਲ ਖਰੀਦਣ ਤੋਂ ਵਰਜਿਤ ਕਰ ਦਿੱਤਾ
ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਉੱਪਰ ਉੱਡਦੇ ਸਮੇਂ ਅਮਰੀਕੀ ਲੜਾਕੂ ਜਹਾਜ਼ ਨੇ ਐਮਰਜੈਂਸੀ ਕੋਡ ਭੇਜਿਆ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ