ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ, ਮੌਕੇ ’ਤੇ ਜਮ੍ਹਾਂ ਹੋਏ ਬਕਾਇਆ 9 ਲੱਖ ਰੁਪਏ

ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸੀਲਿੰਗ ਦੀ ਕਾਰਵਾਈ, ਮੌਕੇ ’ਤੇ ਜਮ੍ਹਾਂ ਹੋਏ ਬਕਾਇਆ 9 ਲੱਖ ਰੁਪਏ

ਪਟਿਆਲਾ, 13 ਮਾਰਚ:
ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਸ਼ਾਖਾ ਨੇ ਚਲਾਈ ਗਈ ਸੀਲਿੰਗ ਮੁਹਿੰਮ ਦੌਰਾਨ ਗੁਰਦੀਪ ਕਲੋਨੀ, ਗਾਂਧੀ ਨਗਰ ਅਤੇ ਮੇਨ ਭਾਦਸੋਂ ਰੋਡ ਵਿਖੇ ਵੱਖੋ ਵੱਖਰੇ ਪੰਜ ਯੂਨਿਟਾਂ ਵੱਲੋਂ ਸੀਲਿੰਗ ਦੌਰਾਨ ਪ੍ਰਾਪਰਟੀ ਟੈਕਸ ਦੇ ਬਕਾਏ ਦੀ ਤਕਰੀਬਨ 9 ਲੱਖ ਰੁਪਏ ਦੀ ਅਦਾਇਗੀ ਕਰਵਾਈ।
 ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਵਿੱਚ ਪ੍ਰਾਪਰਟੀ ਟੈਕਸ ਸ਼ਾਖਾ ਵੱਲੋਂ ਕੀਤੀ ਕਾਰਵਾਈ ਤੋਂ ਬਚਣ ਲਈ ਜਿਹੜੇ ਯੂਨਿਟਾਂ ਨੇ ਮੌਕੇ ’ਤੇ ਬਕਾਇਆ ਟੈਕਸ ਜਮ੍ਹਾਂ ਕਰਵਾਇਆ ਹੈ, ਉਹ ਸੀਲਿੰਗ ਦੀ ਕਾਰਵਾਈ ਤੋਂ ਬਚ ਗਏ ਹਨ।
 ਅੱਜ ਦੀ ਸੀਲਿੰਗ ਮੁਹਿੰਮ ਦੌਰਾਨ ਪ੍ਰਾਪਰਟੀ ਟੈਕਸ ਸੁਪਰਡੰਟ ਸ਼੍ਰੀ ਲਵਨੀਸ਼ ਗੋਇਲ, ਸ਼੍ਰੀ ਸੁਨੀਲ ਗੁਲਾਟੀ ਇੰਸਪੈਕਟਰ, ਸ਼੍ਰੀ ਮੁਕੇਸ਼ ਦਿਕਸ਼ਿਤ ਇੰਸਪੈਕਟਰ, ਸ਼੍ਰੀ ਨਵਦੀਪ ਸ਼ਰਮਾ ਇੰਸਪੈਕਟਰ ਅਤੇ ਸ਼੍ਰੀਮਤੀ ਜਸਕੀਰਤ ਕੌਰ ਇੰਸਪੈਕਟਰ ਸ਼ਾਮਿਲ ਸਨ। ਇਸ ਤੋਂ ਇਲਾਵਾ ਨਗਰ ਨਿਗਮ ਪਟਿਆਲਾ ਦਾ ਸਮੂਹ ਪੁਲਿਸ ਸਟਾਫ ਵੀ ਸਾਰੀ ਮੁਹਿੰਮ ਦੇ ਦੌਰਾਨ ਪ੍ਰਾਪਰਟੀ ਟੈਕਸ ਟੀਮ ਦੇ ਨਾਲ ਰਿਹਾ।
  ਇਸ ਮੋਕੇ ਰਵਦੀਪ ਸਿੰਘ ਨੇ ਦੱਸਿਆ ਕਿ ਇਹ ਸੀਲਿੰਗ ਮੁਹਿੰਮ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਉਹਨਾਂ ਵੱਲੋਂ ਆਮ ਜਨਤਾ ਨੂੰ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ ਲਈ ਆਪਣਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31 ਮਾਰਚ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣ।

Tags:

Related Posts

Advertisement

Advertisement

Latest News

IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ IND & SA T20: ਨਿਊ ਚੰਡੀਗੜ੍ਹ ਕ੍ਰਿਕਟ ਸਟੇਡੀਅਮ ਵਿਖੇ ਟਿਕਟਾਂ ਦੀ ਵਿਕਰੀ ਸ਼ੁਰੂ
New Chandigarh,08,DEC,2025,(Azad Soch News):-   ਨਿਊ ਚੰਡੀਗੜ੍ਹ (ਮੁੱਲਾਂਪੁਰ) ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਲਈ ਟਿਕਟ ਵਿਕਰੀ ਸ਼ੁਰੂ ਹੋ ਗਈ...
ਖੰਡ ਦੀ ਬਜਾਏ ਗੁੜ ਪਾ ਕੇ ਬਣਾਓ ਸੁਆਦੀ ਗਾਜਰ ਦਾ ਹਲਵਾ,ਸਿੱਖੋ ਇਸਦੀ ਆਸਾਨ ਵਿਧੀ
ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੰਸਦ ਵਿੱਚ ਇਸ 'ਤੇ ਚਰਚਾ ਸ਼ੁਰੂ ਕਰਨਗੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 08-12-2025 ਅੰਗ 742
ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ