ਨਿਗਮ/ਕੌਂਸਲ ਚੋਣਾਂ: ਤਿਆਰੀਆਂ ਮੁਕੰਮਲ, ਵੋਟਾਂ ਦੀ ਗਿਣਤੀ ਅੱਜ

ਨਿਗਮ/ਕੌਂਸਲ ਚੋਣਾਂ: ਤਿਆਰੀਆਂ ਮੁਕੰਮਲ, ਵੋਟਾਂ ਦੀ ਗਿਣਤੀ ਅੱਜ

ਬਰਨਾਲਾ, 28 ਮਈ-         ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਭਲਕੇ 29 ਮਈ ਨੂੰ ਨਗਰ ਨਿਗਮ ਬਰਨਾਲਾ ਅਤੇ ਨਗਰ ਕੌਂਸਲ ਭਦੌੜ, ਤਪਾ ਤੇ ਧਨੌਲਾ ਲਈ ਵੋਟਾਂ ਦੀ ਗਿਣਤੀ ਵੱਖ ਵੱਖ ਗਿਣਤੀ ਕੇਂਦਰਾਂ 'ਤੇ ਹੋਵੇਗੀ।

  ਇਸੇ ਤਹਿਤ ਅੱਜ ਰਿਟਰਨਿੰਗ ਅਫ਼ਸਰ ਬਰਨਾਲਾ ਕਮ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਆਈ ਏ ਐੱਸ ਵਲੋਂ ਜਿੱਥੇ ਐੱਸ ਡੀ ਕਾਲਜ ਆਫ ਫਾਰਮੇਸੀ ਵਿਚ ਨਿਗਮ ਚੋਣਾਂ ਲਈ ਬਣੇ ਗਿਣਤੀ ਕੇਂਦਰ ਵਿਚ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਓਥੇ ਓਹਨਾਂ ਦੀ ਮੌਜੂਦਗੀ ਵਿੱਚ ਗਿਣਤੀ ਅਮਲੇ ਦੀ ਰਿਹਰਸਲ ਹੋਈ।

    ਇਸ ਮੌਕੇ ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਨਗਰ ਨਿਗਮ ਦੇ 48 ਵਾਰਡਾਂ ਲਈ ਵੋਟਾਂ ਦੀ ਗਿਣਤੀ ਭਲਕੇ ਸਵੇਰੇ 8 ਵਜੇ ਸ਼ੁਰੂ ਹੋਣੀ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਅੰਦਰ ਮੋਬਾਈਲ ਫੋਨ ਲਿਜਾਣ ‘ਤੇ ਪੂਰਨ ਪਾਬੰਦੀ ਰਹੇਗੀ।

  ਓਹਨਾਂ ਕਿਹਾ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਗਿਣਤੀ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਗਿਣਤੀ ਪ੍ਰਕਿਰਿਆ ਦੀ ਨਿਗਰਾਨੀ ਲਈ ਅਬਜ਼ਰਵਰ ਵੀ ਨਿਯੁਕਤ ਕੀਤੇ ਹੋਏ ਹਨ। 

Advertisement

Latest News

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ