ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ

ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ

ਮਾਲੇਰਕੋਟਲਾ, 25 ਮਈ :                  ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਜ਼ਿਲ੍ਹੇ ਦੇ 61 ਵਾਰਡਾਂ ਲਈ ਸਥਾਪਿਤ 141 ਪੋਲਿੰਗ ਬੂਥਾਂ ’ਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੰਜ਼ਾਮ ਦੇਣ ਲਈ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ, ਰਿਟਰਨਿੰਗ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਦੇਖ-ਰੇਖ ’ਚ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ, ਜੋ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਚੁੱਕੀਆਂ ਹਨ।
                  ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੇ ਇਸ ਮਹੱਤਵਪੂਰਨ ਤਿਉਹਾਰ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਬਿਨਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਲੋਕ ਪ੍ਰਸ਼ਾਸਨ ਦਾ ਸਹਿਯੋਗ ਕਰਨ।
      ਉਨ੍ਹਾਂ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਡਿਊਟੀ ਨੂੰ ਪੂਰੀ ਨਿਰਪੱਖਤਾ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀ ਅਧਿਕਾਰੀਆਂ ਜਾਂ ਕਰਮਚਾਰੀਆਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਰ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਤੋਂ ਇਲਾਵਾ ਚੋਣ ਕਮਿਸ਼ਨ ਵੱਲੋਂ ਮਨਜ਼ੂਰਸ਼ੁਦਾ ਹੋਰ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਫੋਟੋ ਵਾਲਾ ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਸਮੇਤ ਆਰਮਜ਼ ਲਾਇਸੈਂਸ, ਪੈਨਸ਼ਨ ਦਸਤਾਵੇਜ਼, ਆਜ਼ਾਦੀ ਘੁਲਾਟੀਏ ਪਛਾਣ ਪੱਤਰ, ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ, ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ, ਯੂਨੀਕ ਡਿਸਏਬਿਲਟੀ ਆਈਡੀ ਕਾਰਡ (UDID) ਅਤੇ ਹੋਰ ਪ੍ਰਵਾਨਿਤ ਪਛਾਣ ਪੱਤਰਾਂ ਰਾਹੀਂ ਵੀ ਵੋਟ ਪਾ ਸਕਦੇ ਹਨ।
       
  ਇਸ ਮੌਕੇ ਐਸ.ਐਸ.ਪੀ. ਗੁਰਮੀਤ ਸਿੰਘ ਨੇ ਦੱਸਿਆ ਕਿ ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੁਲਿਸ ਵੱਲੋਂ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਲੋੜੀਂਦੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਕਿਸੇ ਵੀ ਸ਼ਰਾਰਤੀ ਜਾਂ ਗੈਰ-ਸਮਾਜਿਕ ਅਨਸਰ ਨੂੰ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੇ ਤੱਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
        ਚੋਣ ਅਬਜ਼ਰਵਰ ਪ੍ਰਮੋਦ ਸਿੰਗਲਾ ਨੇ ਵੀ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਚੋਣ ਅਮਲੇ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਮਨ ਅਤੇ ਭਾਈਚਾਰੇ ਦੀ ਭਾਵਨਾ ਨਾਲ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

Advertisement

Latest News

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ
ਚੰਡੀਗੜ੍ਹ: 25 ਮਈ: ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ...
ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ
ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ
ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ
ਚੋਣ ਆਬਜ਼ਰਵਰ ਅਮਿਤ ਸਰੀਨ ਦੀ ਨਿਗਰਾਨੀ ਹੇਠ ਵੋਟਾਂ ਦੀ ਗਿਣਤੀ ਲਈ ਅਮਲੇ ਦੀ ਪਹਿਲੀ ਰੈਂਡਮਾਈਜੇਸ਼ਨ ਹੋਈ