ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ.-2026 ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਐਸ.ਆਈ.ਆਰ.-2026 ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ

ਮਾਲੇਰਕੋਟਲਾ, 23 ਜੂਨ:               ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ।
                ਮੀਟਿੰਗ ਦੌਰਾਨ ਸ੍ਰੀ ਬਰਾੜ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ.-2026 ਦੇ ਦੂਜੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.-2) ਤੁਰੰਤ ਨਿਯੁਕਤ ਕਰਨ ਅਤੇ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ, 2026 ਤੱਕ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਉਣਗੇ। ਇਸ ਉਪਰੰਤ 3 ਅਗਸਤ, 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਅਗਸਤ ਤੋਂ 2 ਸਤੰਬਰ ਤੱਕ ਹੋਵੇਗੀ, ਜਦਕਿ ਉਨ੍ਹਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਇਸ ਤੋਂ ਬਾਅਦ ਭਾਰਤ ਚੋਣ ਕਮਿਸ਼ਨ ਵੱਲੋਂ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਲਈ ਸਪੈਸ਼ਲ ਇੰਟੈਂਸਿਵ ਰੀਵਿਜ਼ਨ ਬਹੁਤ ਮਹੱਤਵਪੂਰਨ ਹੈ ਅਤੇ ਇਸ ਦੀ ਸਫਲਤਾ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਸਹਿਯੋਗ ਲਾਜ਼ਮੀ ਹੈ।
 ਇਸ ਮੌਕੇ ਚੋਣ ਤਹਿਸੀਲਦਾਰ ਬ੍ਰਿਜ ਮੋਹਨ, ਮਨਪ੍ਰੀਤ, ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਅੰਕੁਰ ਕਾਂਸਲ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਆਦਮੀ ਪਾਰਟੀ ਤੋਂ ਵਿਸ਼ਾਲ ਟਾਂਕ, ਕਾਂਗਰਸ ਤੋਂ ਮੁਹੰਮਦ ਤਾਰਿਖ, ਬੀ.ਐਸ.ਪੀ ਤੋਂ ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਮੌਜੂਦ ਸਨ । 

Advertisement

Latest News

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 23 ਜੂਨ-   ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ...
ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ
ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ 'ਯੁੱਧ ਨਸ਼ਿਆਂ ਵਿਰੁੱਧ' ਦਾ ਮੁੱਖ ਥੰਮ੍ਹ ਬਣੀਆਂ
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ