ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ

ਮਾਲੇਰਕੋਟਲਾ, 26 ਮਈ :-                        ਜ਼ਿਲ੍ਹਾ ਮਲੇਰਕੋਟਲਾ ਵਿੱਚ ਨਗਰ ਕੌਂਸਲ ਮਾਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਲਈ ਹੋਈ ਵੋਟਿੰਗ ਅੱਜ ਪੂਰੀ ਤਰ੍ਹਾਂ ਅਮਨ-ਅਮਾਨ ਅਤੇ ਸ਼ਾਂਤੀਪੂਰਨ ਮਾਹੌਲ ਵਿੱਚ ਸੰਪੰਨ ਹੋ ਗਈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ।ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਚੱਲੀ ਅਤੇ ਜ਼ਿਲ੍ਹਾ ਨਿਵਾਸੀਆਂ ਨੇ ਲੋਕਤੰਤਰਕ ਪ੍ਰਕਿਰਿਆ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਮੂਹ ਜ਼ਿਲ੍ਹੇ ਵਿੱਚ ਵੋਟਿੰਗ ਬਹੁਤ ਹੀ ਸ਼ਾਂਤਮਈ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸੰਪੰਨ ਹੋਈ ਅਤੇ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਸਾਹਮਣੇ ਨਹੀਂ ਆਈ।

                        ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਵਿੱਚ ਸਵੇਰੇ 10 ਵਜੇ ਤੱਕ 14.60 ਪ੍ਰਤੀਸ਼ਤ, ਦੁਪਹਿਰ 12 ਵਜੇ ਤੱਕ 29.96 ਪ੍ਰਤੀਸ਼ਤ, ਦੁਪਹਿਰ 2 ਵਜੇ ਤੱਕ 44.98 ਪ੍ਰਤੀਸ਼ਤ, ਸ਼ਾਮ 4 ਵਜੇ ਤੱਕ 60.94 ਪ੍ਰਤੀਸ਼ਤ ਅਤੇ ਸ਼ਾਮ 5 ਵਜੇ ਤੱਕ ਦੀ ਰਿਪੋਰਟ ਅਨੁਸਾਰ ਕੁੱਲ 71.63 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ।

                           ਇਸੇ ਤਰ੍ਹਾਂ ਨਗਰ ਕੌਂਸਲ ਅਹਿਮਦਗੜ੍ਹ ਵਿੱਚ 10 ਵਜੇ ਤੱਕ 16.99 ਪ੍ਰਤੀਸ਼ਤ, 12 ਵਜੇ ਤੱਕ 34.48 ਪ੍ਰਤੀਸ਼ਤ, 2 ਵਜੇ ਤੱਕ 51.08 ਪ੍ਰਤੀਸ਼ਤ, ਸ਼ਾਮ 04 ਵਜੇ ਤੱਕ 64.99 ਪ੍ਰਤੀਸ਼ਤ ਅਤੇ ਸ਼ਾਮ 5 ਵਜੇ ਤੱਕ ਕੁੱਲ 72.27 ਪ੍ਰਤੀਸ਼ਤ ਅਤੇ ਨਗਰ ਪੰਚਾਇਤ ਅਮਰਗੜ੍ਹ ਵਿੱਚ 10 ਵਜੇ ਤੱਕ 27.23 ਪ੍ਰਤੀਸ਼ਤ, 12 ਵਜੇ ਤੱਕ 49.67 ਪ੍ਰਤੀਸ਼ਤ, 2 ਵਜੇ ਤੱਕ  66.33  ਪ੍ਰਤੀਸ਼ਤ,ਸ਼ਾਮ 04 ਵਜੇ ਤੱਕ  77.45 ਅਤੇ 5 ਵਜੇ ਤੱਕ 80.03 ਪ੍ਰਤੀਸ਼ਤ ਵੋਟਿੰਗ ਹੋਈ।

                   ਇਸ ਤਰ੍ਹਾਂ ਜ਼ਿਲੇ ਦੀਆਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਵਿੱਚ 5 ਵਜੇ ਤੱਕ ਰਿਪੋਰਟ ਅਨੁਸਾਰ ਕਰੀਬ 72.14 ਪ੍ਰਤੀਸ਼ਤ ਵੋਟਿੰਗ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇਗੀ।

                        ਡਿਪਟੀ ਕਮਿਸ਼ਨਰ ਨੇ ਪੋਲਿੰਗ ਅਫ਼ਸਰਾਂ, ਚੋਣ ਅਮਲੇ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਚੋਣ ਪ੍ਰਕਿਰਿਆ ਸੁਚੱਜੇ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹ ਸਕੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਵੀ ਚੋਣ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਭਾਗ ਲੈਣ ਲਈ ਧੰਨਵਾਦ ਕੀਤਾ।

                        ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਵੋਟਿੰਗ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ’ਤੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਸਹਿਯੋਗ ਦੀ ਵੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਵੱਲੋਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। 

Advertisement

Latest News

ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ ਦੇਸ਼ ਵਿੱਚ ਕਿਸ ਤਰ੍ਹਾਂ ਦੀ ਸਰਕਾਰ ਹੈ ਜੋ ਇੱਕ ਪੇਪਰ ਠੀਕ ਤਰ੍ਹਾਂ ਨਹੀਂ ਕਰਵਾ ਪਾ ਰਹੀ - ਕੇਜਰੀਵਾਲ
*ਨਵੀਂ ਦਿੱਲੀ, 26 ਮਈ , 2026* ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇੱਕ ਤੋਂ ਬਾਅਦ ਇੱਕ ਪੇਪਰ...
ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਨਗਰ ਕੌਂਸਲਾਂ ਵਿਚ ਅਮਨ ਅਮਾਨ ਨਾਲ ਪਈਆਂ ਵੋਟਾਂ, 66.89% ਹੋਇਆ ਮਤਦਾਨ
ਜ਼ਿਲ੍ਹਾ ਮਲੇਰਕੋਟਲਾ ’ਚ ਨਗਰ ਕੌਂਸਲਾਂ/ਨਗਰ ਪੰਚਾਇਤ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਨੰਗਲ ਵਿੱਚ ਪੋਲਿੰਗ ਤਿਆਰੀਆਂ ਦਾ ਜਾਇਜ਼ਾ
ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਾਮੀ ਪੰਜਾਬੀ ਗਾਇਕ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਦਿੱਲੀ ‘ਚ ਮਹਿੰਗੀ ਹੋਈ CNG,12 ਦਿਨਾਂ ‘ਚ ਚੌਥੀ ਵਾਰ ਵਧੇ ਰੇਟ