ਨਾਬਾਰਡ ਅਤੇ ਕੇਵੀਕੇ ਵੱਲੋਂ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ 'ਤੇ ਪੌਦੇ ਲਾਉਣ ਸਬੰਧੀ ਸਮਾਗਮ ਦਾ ਆਯੋਜਨ

ਨਾਬਾਰਡ ਅਤੇ ਕੇਵੀਕੇ ਵੱਲੋਂ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ 'ਤੇ ਪੌਦੇ ਲਾਉਣ ਸਬੰਧੀ ਸਮਾਗਮ ਦਾ ਆਯੋਜਨ

ਪੇਦਨੀ ਕਲਾਂ/ਸੰਗਰੂਰ, 8 ਜੁਲਾਈ (000) – ਵਾਤਾਵਰਣ ਨੂੰ ਬਚਾਈ ਰੱਖਣ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਾਬਾਰਡ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇਵੀਕੇ) ਖੇੜੀ ਵੱਲੋਂ ਵਣ ਮਹਾਂਉਤਸਵ ਦੇ ਮੌਕੇ 'ਤੇ ਪਿੰਡ ਪੇਦਨੀ ਕਲਾਂ ਵਿੱਚ ਸਾਂਝੇ ਤੌਰ ਉੱਤੇ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਿੰਡ ਦੇ ਕਿਸਾਨਾਂ ਅਤੇ ਸਵੈ ਸਹਾਇਤਾ ਸਮੂਹਾਂ (SHGs) ਦੇ ਮੈਂਬਰਾਂ ਨੇ ਸਰਗਰਮ ਹਿੱਸਾ ਲਿਆ। ਪਿੰਡ ਵਿੱਚ ਨਿੰਮ ਅਤੇ ਲੱਕੜੀ ਵਾਲੀਆਂ ਕਿਸਮਾਂ ਦੇ ਬੂਟਿਆਂ ਦੀ ਵੰਡ ਕੀਤੀ ਗਈ ਅਤੇ ਬੂਟੇ ਲਗਾਏ ਗਏ।

ਡਾ. ਮਨਦੀਪ ਸਿੰਘ, ਇੰਚਾਰਜ, ਕੇਵੀਕੇ ਨੇ ਐਗਰੋਫੋਰੇਸਟਰੀ ਅਤੇ ਰੁੱਖ ਲਗਾਉਣ ਦੀ ਮਿੱਟੀ ਦੀ ਸਿਹਤ ਸੁਧਾਰਨ ਅਤੇ ਖੇਤੀ ਦੀ ਆਮਦਨ ਵਧਾਉਣ ਵਿੱਚ ਭੂਮਿਕਾ ਉਤੇ ਜ਼ੋਰ ਦਿੰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ। ਕੇਵੀਕੇ ਦੇ ਮਾਹਿਰਾਂ ਨੇ ਰੁੱਖ ਲਗਾਉਣ ਦੀ ਮਿੱਟੀ ਦੀ ਕਟਾਅ ਰੋਕਣ, ਭੂਗਰਭੀ ਜਲ ਪੱਧਰ ਦੀ ਭਰਪਾਈ ਅਤੇ ਲੰਬੇ ਸਮੇਂ ਤੱਕ ਖੇਤੀ ਦੀ ਉਤਪਾਦਕਤਾ ਬਣਾਈ ਰੱਖਣ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

ਸ਼੍ਰੀ ਮਨੀਸ਼ ਗੁਪਤਾ, ਜ਼ਿਲ੍ਹਾ ਵਿਕਾਸ ਮੈਨੇਜਰ, ਨਾਬਾਰਡ ਨੇ ਨਾਬਾਰਡ ਵੱਲੋਂ ਮੌਸਮ ਤਬਦੀਲੀਆਂ ਅਨੁਕੂਲ ਪਹਿਲਕਦਮੀਆਂ ਅਤੇ ਭਾਈਚਾਰੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ। ਸ਼੍ਰੀ ਸੰਜੀਵ ਅਗਰਵਾਲ, ਲੀਡ ਜ਼ਿਲ੍ਹਾ ਮੈਨੇਜਰ, ਸੰਗਰੂਰ ਨੇ ਬੂਟਿਆਂ ਦੀ ਸੰਭਾਲ ਅਤੇ ਵਿਕਾਸ ਯਕੀਨੀ ਬਣਾਉਣ ਵਿੱਚ ਭਾਈਚਾਰੇ ਦੀ ਭੂਮਿਕਾ ਨੂੰ ਜ਼ਰੂਰੀ ਦੱਸਿਆ। ਪੇਦਨੀ ਕਲਾਂ ਦੇ ਸਰਪੰਚ ਨੇ ਇਸ ਪਹਿਲ ਦੀ ਸਰਾਹਣਾ ਕਰਦਿਆਂ ਪਿੰਡ ਵਾਸੀਆਂ ਨੂੰ ਭਵਿੱਖ ਦੀ ਭਲਾਈ ਲਈ ਇਸ ਤਰ੍ਹਾਂ ਦੇ ਵਾਤਾਵਰਣ-ਹਿਤੈਸ਼ੀ ਕੰਮਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।

ਸਮਾਗਮ ਦੀ ਸਮਾਪਤੀ ਪਿੰਡ ਵਾਸੀਆਂ ਵੱਲੋਂ ਲਾਏ ਗਏ ਬੂਟਿਆਂ ਦੀ ਰੱਖਿਆ ਅਤੇ ਉਹਨਾਂ ਦੀ ਪਾਲਣਾ ਦੀ ਸੌਂਹ ਨਾਲ ਹੋਈ, ਤਾਂ ਜੋ ਭਵਿੱਖ ਨੂੰ ਹਰਾ-ਭਰਾ ਬਣਾਇਆ ਜਾ ਸਕੇ।

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ