ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਨਾਅਰਿਆਂ ਨਾਲ ਗੂੰਜ ਉੱਠੀ

ਵੱਖੋ ਵੱਖ ਸਥਾਨਾਂ ਤੋਂ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜੇ, ਪਵਿੱਤਰ ਨਗਰੀ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਨਾਅਰਿਆਂ ਨਾਲ ਗੂੰਜ ਉੱਠੀ

ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 22 ਨਵੰਬਰ:

ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸ੍ਰੀਨਗਰ, ਫਰੀਦਕੋਟ, ਤਲਵੰਡੀ ਸਾਬੋ ਅਤੇ ਗੁਰਦਾਸਪੁਰ ਤੋਂ ਸਜਾਏ 'ਨਗਰ ਕੀਰਤਨ' ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕੱਤਰ ਹੋਏ ਜਿਸ ਨਾਲ ਪੂਰੀ ਨਗਰੀ ਖ਼ਾਲਸਾਈ ਜਾਹੋ-ਜਲਾਲ ਨਾਲ ਭਰ ਗਈ ਅਤੇ ਸਾਰਾ ਆਸਮਾਨ “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਨਾਅਰਿਆਂ ਨਾਲ ਗੂੰਜ ਉੱਠਿਆ।

ਉਪਰੋਕਤ ਸਥਾਨਾਂ ਤੋਂ ਸਜਾਏ ਨਗਰ ਕੀਰਤਨਾਂ ਦੇ ਨਾਲ-ਨਾਲ ਚਲਦਿਆਂ 'ਸੰਗਤ' ਪੂਰੀ ਸ਼ਰਧਾ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੀ।

ਨਗਰ ਕੀਰਤਨਾਂ ਦੇ ਰਸਤੇ ਵਿੱਚ ਗੁਲਾਬ ਦੇ ਫੁੱਲਾਂ ਦੀ ਵਰਖਾ ਕਰਦਿਆਂ, ਪੰਜਾਬ ਦੇ ਆਈ.ਪੀ.ਆਰ. ਮੰਤਰੀ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਨਗਰ ਕੀਰਤਨਾਂ ਦਾ ਸ਼ਰਧਾ ਅਤੇ ਭਰਵਾਂ ਸਵਾਗਤ ਕੀਤਾ ਅਤੇ ਨੰਗੇ ਪੈਰੀਂ ਨਗਰ ਕੀਰਤਨ ਦੇ ਨਾਲ-ਨਾਲ ਤੁਰ ਪਏ।

ਅਕਾਲਪੁਰਖ ਵਾਹਿਗੁਰੂ ਤੋਂ ਅਸੀਸਾਂ ਲੈਣ ਲਈ ਸ਼ਰਧਾ ਨਾਲ ਨਤਮਸਤਕ ਹੋਣ ਲਈ ਕਤਾਰ ਵਿੱਚ ਖੜ੍ਹੀਆਂ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨਾਂ ਦਾ ਸ਼ਰਧਾ ਨਾਲ ਸਵਾਗਤ ਕੀਤਾ। ਨਗਰ ਕੀਰਤਨ ਦੇ ਨਾਲ ਨਾਲ ਜੁਝਾਰੂ ਭਾਵਨਾ ਦਿਖਾਉਂਦਿਆ ਰਵਾਇਤੀ ਸਿੱਖ ਮਾਰਸ਼ਲ ਆਰਟ ਗੱਤਕਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਜ਼ਿਕਰਯੋਗ ਹੈ ਕਿ 19 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀਨਗਰ ਤੋਂ ਸ਼ੁਰੂ ਹੋਇਆ ਸੀ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋਏ ਸਨ ਅਤੇ ਇਹ ਨਗਰ ਕੀਰਤਨ ਜੰਮੂ, ਪਾਟਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਤੋਂ ਹੁੰਦੇ ਹੋਏ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਰ ਰਾਤ ਪਹੁੰਚਣ ਦੀ ਸੰਭਾਵਨਾ ਹੈ।

ਮਾਝਾ ਦੋਆਬਾ ਰੂਟ 'ਤੇ ਇਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੰਗਤ ਸਰ ਪਾਠਵਾਲਾ, ਗੁਰਦਾਸਪੁਰ ਤੋਂ ਸ਼ੁਰੂ ਹੋਇਆ ਸੀ। ਇਸ ਨਗਰ ਕੀਰਤਨ ਦੇ ਬਟਾਲਾ, ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨਤਾਰਨ, ਗੋਇੰਦਵਾਲ ਸਾਹਿਬ, ਕਪੂਰਥਲਾ, ਕਰਤਾਰਪੁਰ, ਜਲੰਧਰ, ਫਗਵਾੜਾ, ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਤੋਂ ਹੁੰਦੇ ਹੋਏ 22 ਨਵੰਬਰ ਨੂੰ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਦੇਰ ਰਾਤ ਪਹੁੰਚਣ ਦੀ ਸੰਭਾਵਨਾ ਹੈ।

ਮਾਲਵਾ 1 ਰੂਟ 'ਤੇ ਇਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ (ਬਾਬਾ ਸ਼ੇਖ ਫ਼ਰੀਦ ਯਾਦਗਾਰੀ ਅਸਥਾਨ), ਫਰੀਦਕੋਟ ਤੋਂ ਆਰੰਭ ਹੋਇਆ ਅਤੇ ਫਿਰੋਜ਼ਪੁਰ, ਮੋਗਾ, ਜਗਰਾਓਂ, ਲੁਧਿਆਣਾ, ਖੰਨਾ, ਸਰਹਿੰਦ, ਫਤਿਹਗੜ ਸਾਹਿਬ, ਮੋਰਿੰਡਾ, ਚਮਕੌਰ ਸਾਹਿਬ ਅਤੇ ਰੂਪਨਗਰ ਤੋਂ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।
ਇਸੇ ਤਰ੍ਹਾਂ ਮਾਲਵਾ 2 ਰੂਟ 'ਤੇ ਇਕ ਹੋਰ ਨਗਰ ਕੀਰਤਨ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋਇਆ ਸੀ ਅਤੇ ਬਠਿੰਡਾ, ਬਰਨਾਲਾ, ਸੰਗਰੂਰ, ਪਟਿਆਲਾ, ਰਾਜਪੁਰਾ, ਬਨੂੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕੁਰਾਲੀ, ਰੂਪਨਗਰ ਤੋਂ ਹੁੰਦਾ ਹੋਇਆ 22 ਨਵੰਬਰ ਨੂੰ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ। 

Advertisement

Advertisement

Latest News

ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਘਰਾਂ ਵਿੱਚ ਨਜ਼ਰਬੰਦ ਕੀਤੇ
Amritsar Sahib,05,DEC,2025,(Azad Soch News):- ਕਿਸਾਨ ਜਥੇਬੰਦੀਆਂ ਵੱਲੋਂ ਅੱਜ ਰੇਲ ਰੋਕੋ ਸੱਦੇ ਕਾਰਨ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਚਰਨ ਸਿੰਘ ਕਲੇਰ...
ਕੇਲਾ ਤੇ ਇੱਕ ਚੁਟਕੀ ਕਾਲੀ ਮਿਰਚ, ਰੋਜ਼ ਇਕੱਠੇ ਖਾਣ ਨਾਲ ਮਿਲਣਗੇ ਹੈਰਾਨ ਕਰਨ ਵਾਲੇ ਫਾਇਦੇ
2026 ਵਿੱਚ ਅਮਰੀਕਾ ਵੱਲੋਂ ਮਿਆਮੀ, ਫਲੋਰੀਡਾ ਵਿੱਚ ਹੋਣ ਵਾਲੇ G20 ਸੰਮੇਲਨ ਤੋਂ ਦੱਖਣੀ ਅਫਰੀਕਾ ਨੂੰ ਬਾਹਰ ਰੱਖਿਆ ਜਾਵੇਗਾ
ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਪੋਕੋ ਦਾ ਨਵਾਂ ਸਮਾਰਟਫੋਨ ਅਗਲੇ ਹਫਤੇ ਭਾਰਤ ਵਿੱਚ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 05-12-2025 ਅੰਗ 614
ਕਥਿਤ ਵਾਇਰਲ ਆਡੀਓ ਬਾਰੇ ਦਾਇਰ ਪਟੀਸ਼ਨ: ਅਦਾਲਤ ਨੇ ਪਟੀਸ਼ਨ ਦੀ ਮੈਨਟੇਨੇਬਿਲਟੀ ਸਬੰਧੀ ਮੰਗਿਆ ਸਪੱਸ਼ਟੀਕਰਨ
ਉਦਯੋਗਿਕ ਦੂਨੀਆ ਵਿੱਚ ਗੂੰਜੇਗਾ ਪੰਜਾਬ ਦਾ ਨਾਂ: ਸੀਐੱਮ ਮਾਨ ਨੇ ਯਾਮਾਹਾ,ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ