ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਕੱਤਰੇਤ ਵਿਖੇ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕੀਤਾ ਗਿਆ
Amritsar, 20 February 2025,(Azad Soch News):- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਚੇਤ ਦੇ ਮਹੀਨੇ ਤੋਂ ਪਹਿਲਾਂ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਪਹੁੰਚ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਤੇ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ (Takht Sri Kesgarh Sahib Ji) ਅਤੇ ਹੋਰ ਸਿੱਖ ਆਗੂਆਂ ਵੱਲੋਂ 557ਵਾਂ ਨਾਨਕ ਸ਼ਾਹੀ ਕੈਲੰਡਰ ਰਲੀਜ ਕੀਤਾ ਗਿਆ,ਇਹ ਨਾਨਕਸ਼ਾਹੀ ਕੈਲੰਡਰ ਇੱਕ ਬੰਦ ਕਮਰੇ ਵਿੱਚ ਸਿੱਖ ਆਗੂਆਂ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ (Shri Akal Takht Sahib Ji) ਵੱਲੋਂ ਰਿਲੀਜ਼ ਕੀਤਾ ਗਿਆ,ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਸਕੱਤਰੇਤ ਵਿਖੇ ਸੰਮਤ 557ਵਾਂ ਨਾਨਕਸ਼ਾਹੀ ਕੈਲੰਡਰ ਰਿਲੀਜ਼ (Nanakshahi Calendar Release) ਕੀਤਾ ਗਿਆ ਹੈ, ਉਹਨਾਂ ਕਿਹਾ ਕਿ ਸੰਗਤ ਨੂੰ ਇਸ ਕੈਲੰਡਰ ਅਨੁਸਾਰ ਹੀ ਦਿਹਾੜੇ ਮਨਾਉਣ ਦੀ ਅਪੀਲ ਵੀ ਕੀਤੀ ਜਾਂਦੀ ਹੈ।


