ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਚੰਡੀਗੜ੍ਹ/ਫਿਰੋਜ਼ਪੁਰ, 7 ਮਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ  ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ  ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ  ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ  ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਹਨਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ  ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਖੁਫੀਆ ਜਾਣਕਾਰੀ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਕੋਤਵਾਲ ਦੇ ਲਿੰਕ ਰੋਡ ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਸੰਦੀਪ ਸਿੰਘ ਅਤੇ ਜੱਜ ਸਿੰਘ ਨੂੰ 465 ਗਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪਿਸਤੌਲ ਸਲਾਈਡਰ ਨਾਲ ਗ੍ਰਿਫ਼ਤਾਰ ਕਰ ਲਿਆ ।

ਉਹਨਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਆਪਣੇ ਹੀਰੋ ਹੌਂਡਾ ਮੋਟਰਸਾਈਕਲ (ਪੀਬੀ- 05-ਆਰ-3298) ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ  ਵੀ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧ ਵਿੱਚ, ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 -ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 06/05/2025  ਨੂੰ ਦੇਸ ਦਰਜ ਕੀਤਾ ਗਿਆ  ਹੈ।

ਦੂਜੇ ਆਪ੍ਰੇਸ਼ਨ ਬਾਰੇ ਏਆਈਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ਤੇ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਸਥਿਤ ਉਸਦੇ  ਖੇਤ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰ ਬੱਬੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21- ਸੀ ਅਤੇ 29 ਤਹਿਤ ਐਫਆਈਆਰ ਨੰਬਰ 86 ਮਿਤੀ 07/05/2025 ਨੂੰ ਕੇਸ ਦਰਜ ਕੀਤਾ ਗਿਆ ਹੈ।

Tags:

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ