ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ ਮਾਨਸਾ, 23 ਮਈ :

ਨਾਬਾਰਡ ਵੱਲੋਂ ਮਾਨਸਾ ਵਿਖੇ ਖੋਲ੍ਹੇ ਦਫ਼ਤਰ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ  ਮਾਨਸਾ, 23 ਮਈ :

ਮਾਨਸਾ, 23 ਮਈ :

            ਰਾਸ਼ਟਰੀ ਖੇਤੀਬਾੜੀ ਅਤੇ ਪਿੰਡ ਵਿਕਾਸ ਬੈਂਕ (ਨਾਬਾਰਡ), ਜੋ ਕਿ ਇੱਕ ਸਿਖਰ ਪੱਧਰੀ ਵਿਕਾਸ ਅਤੇ ਵਿੱਤੀ ਸੰਸਥਾ ਹੈਨੇ ਆਪਣਾ ਦਫ਼ਤਰ ਮਾਨਸਾ ਵਿਖੇ ਖੋਲ੍ਹ ਲਿਆ ਹੈਜਿਸ ਦਾ ਅੱਜ ਉਦਘਾਟਨ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ..ਐਸਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਾਬਾਰਡ ਕੋਲ ਪਹਿਲਾਂ ਬਠਿੰਡਾ ਵਿਖੇ ਇੱਕ ਕਲਸਟਰ ਦਫ਼ਤਰ ਸੀ ਜੋ ਮਾਨਸਾ ਜ਼ਿਲ੍ਹੇ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਉਂਦਾ ਸੀ

       ਉਨ੍ਹਾਂ ਦੱਸਿਆ ਕਿ ਹੁਣ ਨਾਬਾਰਡ ਵੱਲੋਂ ਆਪਣਾ ਦਫ਼ਤਰ ਮਾਨਸਾ ਵਿਖੇ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਵੀਂ ਵਿਵਸਥਾ ਦਾ ਉਦੇਸ਼ ਮਾਨਸਾ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਖੇਤੀਬਾੜੀ ਅਤੇ ਹੋਰ ਵਿਕਾਸ ਦੀਆਂ ਜ਼ਰੂਰਤਾਂ ਤੇ ਧਿਆਨ ਕੇਂਦਰਿਤ ਕਰਨਾ ਹੈ

            ਜਨਰਲ ਮੈਨੇਜਰ ਨਾਬਾਰਡ ਪੰਜਾਬ ਖੇਤਰੀ ਦਫ਼ਤਰ ਚੰਡੀਗੜ੍ਹ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਲਈ ਸ਼੍ਰੀ ਵਿਵੇਕ ਗੁਪਤਾ ਨੂੰ ਜ਼ਿਲ੍ਹਾ ਵਿਕਾਸ ਪ੍ਰਬੰਧਕ ਵਜੋਂ ਨਿਯੁਕਤ ਕੀਤਾ ਗਿਆ ਹੈ ਜੋ ਨਾਬਾਰਡ ਦਫ਼ਤਰ ਨਾਲ ਸਬੰਧਤ ਕੰਮਾਂ ਨੂੰ ਮਾਨਸਾ ਜ਼ਿਲ੍ਹੇ ਅੰਦਰ ਦੇਖਣਗੇ ਉਨ੍ਹਾਂ ਦੱਸਿਆ ਕਿ ਵਿਵੇਕ ਗੁਪਤਾ ਨਾਲ 97304-05432 ਜਾਂ ਈਮੇਲ ਆਈ.ਡੀ[email protected] ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ

            ਇਸ ਮੌਕੇ ਸ਼੍ਰੀ ਵਿਵੇਕ ਗੁਪਤਾ ਜ਼ਿਲ੍ਹਾ ਵਿਕਾਸ ਪ੍ਰਬੰਧਕ ਨੇ ਨਾਬਾਰਡ ਦੇ ਕੰਮਕਾਜ ਅਤੇ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸੀ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਜ਼ਿਲ੍ਹੇ ਵਿੱਚ ਲਾਗੂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਵਿਕਾਸ ਪਹਿਲਕਦਮੀਆਂ ਤੇ ਚਾਨਣਾ ਪਾਇਆ

            ਇਸ ਮੌਕੇ ਸ਼੍ਰੀ ਭੁਪਿੰਦਰ ਸਿੰਘਐਲ.ਡੀ.ਐਮਮਾਨਸਾਸ਼੍ਰੀ ਤੇਜਿੰਦਰ ਸਿੰਘ ਡਾਇਰੈਕਟਰ ਮੱਛੀ ਪਾਲਣ ਵਿਭਾਗਫੰਕਸ਼ਨ ਮੈਨੇਜਰ ਉਦਯੋਗ ਕੇਂਦਰ ਸ਼੍ਰੀ ਅਮਰਜੀਤ ਸਿੰਘਫੰਕਸਨ ਮੈਨੇਜਰ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ