ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

ਫਾਜ਼ਿਲਕਾ ਹਲਕੇ ਦੇ ਪਿੰਡਾਂ ਤੇ ਸਹਿਰਾਂ ਦੀਆਂ ਵਾਰਡਾਂ ਵਿੱਚ ਬਣ ਰਹੇ ਹਨ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ

ਫਾਜ਼ਿਲਕਾ 3 ਫਰਵਰੀ 2026.
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਵੱਲੋਂ ਪੰਜਾਬ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸੇ ਤਹਿਤ ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਲਗਾਤਾਰ ਹਲਕੇ ਦੇ ਪਿੰਡ ਝੋਕ ਡਿਪੂਲਾਣਾ, ਪਿੰਡ ਲਾਧੂਕਾ ਅਤੇ ਕੌੜਿਆ ਵਾਲੀ ਵਿਖੇ ਪਹੁੰਚ ਕੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣ ਰਹੇ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦਾ ਨਿਰੀਖਣ ਕੀਤਾ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਹਲਕੇ ਦੇ ਪਿੰਡ ਪਿੰਡ ਤੇ ਵਾਰਡ ਵਾਰਡ ਬਣ ਰਹੇ ਹਨ ਤੇ ਲੋਕ ਆਪਣੇ ਵੋਟ ਕਾਰਡ ਤੇ ਆਧਾਰ ਕਾਰਡ ਰਾਹੀਂ ਆਪਣਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਰਡ ਬਣਨ ਤੋਂ ਬਾਅਦ ਸਰਕਾਰੀ ਅਤੇ ਰਜਿਸਟਰਡ ਪ੍ਰਾਈਵੇਟ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਦਾ ਸਾਲਾਨਾ 10 ਲੱਖ ਰੁਪਏ ਦਾ ਇਲਾਜ ਮੁਫਤ ਹੋਵੇਗਾ।
ਵਿਧਾਇਕ ਸਵਨਾ ਨੇ ਕਿਹਾ ਕਿ ਇਸ ਮਹੱਤਵਪੂਰਨ ਯੋਜਨਾ ਨਾਲ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ।
ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ, ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣਗੇ। 

Advertisement

Latest News

ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ ਕਲਾਂ 'ਆਪ' ਵਿੱਚ ਸ਼ਾਮਲ
  ਚੰਡੀਗੜ੍ਹ, 13 ਫਰਵਰੀ 2026  ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਜਪਾ ਐਸ.ਸੀ.
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ 'ਤੇ ਕੀਤੀ ਛਾਪੇਮਾਰੀ; 256 ਕਾਬੂ
ਤੰਦਰੁਸਤ ਸਰੀਰ 'ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ - ਵਿਧਾਇਕ ਡਾ. ਚਰਨਜੀਤ ਸਿੰਘ
'ਦਲਿਤ ਵਿਰੋਧੀ ਕਾਂਗਰਸ' ਖਿਲਾਫ 'ਆਪ' ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ 'ਤੇ ਕੀਤੀ ਸੀ ਜਾਤੀਵਾਦੀ ਟਿੱਪਣੀ
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ